Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:36 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ 'ਚ ਹੋਣ ਲੱਗੀ ਵਾਤਾਵਰਣ ਦੀ ਗੱਲ

ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ 'ਚ ਹੋਣ ਲੱਗੀ ਵਾਤਾਵਰਣ ਦੀ ਗੱਲ

ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ ‘ਚ ਹੋਣ ਲੱਗੀ ਵਾਤਾਵਰਣ ਦੀ ਗੱਲ
-ਸਵੇਰ-ਸ਼ਾਮ ਪਿੰਡਾਂ ਦੀਆਂ ਸਾਂਝੀਆਂ ਥਾਵਾਂ ‘ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾ ਰਹੀ ਹੈ ਜਾਣਕਾਰੀ : ਅਨੁਪ੍ਰਿਤਾ ਜੌਹਲ
ਪਟਿਆਲਾ, 27 ਅਕਤੂਬਰ :ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ ‘ਚ ਹੁਣ ਸਵੇਰੇ-ਸ਼ਾਮ ਵਾਤਾਵਰਣ ਦੀਆਂ ਗੱਲਾਂ ਹੋ ਰਹੀਆਂ ਹਨ, ਜਿਸ ਵਿੱਚ ਪਿੰਡ ਦੇ ਬਜ਼ੁਰਗਾਂ ਤੋਂ ਲੈ ਕੇ ਨੌਜਵਾਨ ਤੇ ਬੱਚੇ ਵੀ ਸ਼ਾਮਲ ਹੋ ਰਹੇ ਹਨ ਤੇ ਦਿਨ ਪ੍ਰਤੀ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਆਪਣਾ ਯੋਗਦਾਨ ਪਾਉਣ ਦਾ ਅਹਿਦ ਲੈ ਕੇ ਪਰਾਲੀ ਪ੍ਰਬੰਧਨ ਲਈ ਨਵੀਂਆਂ ਤਕਨੀਕਾਂ ਸਬੰਧੀ ਮਾਹਰਾਂ ਪਾਸੋਂ ਜਾਣਕਾਰੀ ਲੈ ਰਹੇ ਹਨ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ‘ਸੱਥ ‘ਚ ਗੱਲ ਅਤੇ ਹੱਲ’ ਪ੍ਰੋਗਰਾਮ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਰੋਜਾਨਾ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾ ਅਤੇ ਸਾਂਝੀਆਂ ਥਾਵਾਂ ‘ਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਨਾਲ ਹੋਣ ਵਾਲੇ ਨੁਕਸਾਨ ਪ੍ਰੀਤ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇੰਨ ਸੀਟੂ ਅਤੇ ਐਕਸ ਸੀਟੂ ਦੋਵੇਂ ਤਕਨੀਕਾਂ ਸਬੰਧੀ ਮਾਹਰਾਂ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਵੀ ਇਸ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਤੇ ਆਪਣੇ ਸ਼ੰਕੇ ਵੀ ਦੂਰ ਕੀਤੇ ਜਾ ਰਹੇ ਹਨ ।
ਉਨ੍ਹਾਂ ਦੱਸਿਆ ਕਿ ਬਲਾਕ ਪਟਿਆਲਾ ਦੇ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਵਲੋਂ ਪਿੰਡ ਤਰੋੜਾ ਕਲਾਂ ਅਤੇ ਤਰੋੜਾ ਖੁਰਦ, ਬਲਾਕ ਭੁਨਰਹੇੜੀ ਦੇ ਬੀ. ਡੀ. ਪੀ. ਓ. ਮੋਹਿੰਦਰ ਸਿੰਘ ਵਲੋਂ ਪਿੰਡ ਕਾਠਗੜ੍ਹ, ਬਲਾਕ ਸਨੌਰ ਦੇ ਐਸ. ਈ.ਪੀ. ਓ. ਪ੍ਰਿੰਸ ਜਿੰਦਲ ਵਲੋਂ ਪਿੰਡ ਨਨਾਨਸੁ, ਬਲਾਕ ਰਾਜਪੁਰਾ ਦੇ ਜੇ.ਈ. ਸਤਿੰਦਰਪਾਲ ਸਿੰਘ ਵਲੋਂ ਪਿੰਡ ਨਰਾਇਣਗੜ੍ਹ ਝੁੰਗੀਆਂ, ਬਲਾਕ ਘਨੌਰ ਦੇ ਪੰਚਾਇਤ ਸੈਕਟਰੀ ਜਗਜੀਤ ਸਿੰਘ ਵਲੋਂ ਪਿੰਡ ਲਾਛੜੂ ਕਲਾਂ, ਬਲਾਕ ਸ਼ੰਭੂ ਕਲਾਂ ਦੇ ਪੰਚਾਇਤ ਸੈਕਟਰੀ ਵਿਕਰਾਂਤ ਸਿੰਘ ਵਲੋਂ ਪਿੰਡ ਗੁਰੂ ਤੇਗ ਬਹਾਦਰ ਕਾਲੋਨੀ, ਬਲਾਕ ਸਮਾਣਾ ਦੇ ਐਸ. ਈ. ਪੀ. ਓ. ਗੁਰਤੇਜ ਸਿੰਘ ਵਲੋਂ ਪਿੰਡ ਖੱਤਬੀਵਾਲ, ਬਲਾਕ ਪਾਤੜਾਂ ਦੇ ਬੀ. ਡੀ. ਪੀ. ਓ. ਬਗੇਲ ਸਿੰਘ ਵਲੋਂ ਪਿੰਡ ਕਰਤਾਰਪੁਰ, ਬਲਾਕ ਨਾਭਾ ਦੇ ਐਸ. ਈ. ਪੀ. ਓ. ਕਰਨਵੀਰ ਸਿੰਘ ਵਲੋਂ ਪਿੰਡ ਘਣੀਵਾਲ, ਥੂਹੀ ਅਤੇ ਥੁਹਾ ਪੱਤੀ, ਬਲਾਕ ਪਟਿਆਲਾ ਦਿਹਾਤੀ ਦੇ ਬੀ. ਡੀ. ਪੀ. ਓ. ਕ੍ਰਿਸ਼ਨ ਸਿੰਘ ਵਲੋਂ ਪਿੰਡ ਲੁਬਾਣਾ ਟੇਕੂ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ ਗਈ ।

Advertisement
Advertisement
Advertisement
Advertisement
Scroll to Top