Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਦਿਲਜੀਤ ਦੋਸਾਂਝ ਦੇ ਸ਼ੋਅ ਲਈ ਟਿਕਟਾਂ ਦੀ ਵਿਕਰੀ ਵਿੱਚ ਕਥਿਤ ਧੋਖਾਧੜੀ

ਦਿਲਜੀਤ ਦੋਸਾਂਝ ਦੇ ਸ਼ੋਅ ਲਈ ਟਿਕਟਾਂ ਦੀ ਵਿਕਰੀ ਵਿੱਚ ਕਥਿਤ ਧੋਖਾਧੜੀ

ਦਿਲਜੀਤ ਦੋਸਾਂਝ ਦੇ ਸ਼ੋਅ ਲਈ ਟਿਕਟਾਂ ਦੀ ਵਿਕਰੀ ਵਿੱਚ ਕਥਿਤ ਧੋਖਾਧੜੀ
ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਉਨ੍ਹਾਂ ਦਿਲਜੀਤ ਦੋਸਾਂਝ ਦੇ ਕੋਲਡਪਲੇਅ ਅਤੇ ਦਿਲ-ਲੁਮਿਨਾਟੀ ਸ਼ੋਅ ਲਈ ਟਿਕਟਾਂ ਦੀ “ਬਲੈਕ ਮਾਰਕੀਟਿੰਗ” ਵਿੱਚ ਮਨੀ ਲਾਂਡਰਿੰਗ ਦੀ ਜਾਂਚ ਸਬੰਧੀ ਛਾਪੇਮਾਰੀ ਕਰਨ ਤੋਂ ਬਾਅਦ ਕਥਿਤ ਬੇਨਿਯਮੀਆਂ ਦਾ ਪਤਾ ਲਗਾਇਆ ਹੈ । ਇਸ ਸਬੰਧੀ ਸ਼ੁੱਕਰਵਾਰ ਨੂੰ ਪੰਜ ਸੂਬਿਆਂ ਦਿੱਲੀ, ਮਹਾਰਾਸ਼ਟਰ (ਮੁੰਬਈ), ਰਾਜਸਥਾਨ (ਜੈਪੁਰ), ਕਰਨਾਟਕ (ਬੈਂਗਲੁਰੂ) ਅਤੇ ਪੰਜਾਬ (ਚੰਡੀਗੜ੍ਹ) ਦੇ 13 ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ । ਫੈਡਰਲ ਏਜੰਸੀ ਨੇ ਕਿਹਾ ਕਿ ਆਮ ਤੌਰ ’ਤੇ ਟਿਕਟਾਂ ਜ਼ੋਮੇਟੋ, ਬੁੱਕ ਮਾਈ ਸ਼ੋਅ ਅਤੇ ਹੋਰਾਂ ਪਲੇਟਫਾਰਮਾਂ ’ਤੇ ਉਪਲਬਧ ਹੁੰਦੀਆਂ ਹਨ ਪਰ ਜਦੋਂ ਮੰਗ ਬਹੁਤ ਜ਼ਿਆਦਾ ਹੁੰਦੀ ਹੈ ਤਾਂ ਇਹ ਟਿਕਟਾਂ ਤੇਜ਼ੀ ਨਾਲ ਵਿਕ ਜਾਂਦੀਆਂ ਹਨ ਅਤੇ ਜਿਸ ਨਾਲ ਲੋਕ ਵਿਕਲਪਕ ਸਰੋਤਾਂ ਦੀ ਭਾਲ ਕਰਦੇ ਹਨ । ਈ. ਡੀ. ਨੇ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਖੋਜ ਅਤੇ ਜਾਂਚ ਵਿੱਚ ਇੰਸਟਾਗ੍ਰਾਮ, ਵ੍ਹਾਟਸਐਪ ਅਤੇ ਟੈਲੀਗ੍ਰਾਮ ਦੀ ਵਰਤੋਂ ਕਰਦਿਆਂ ਸੋਸ਼ਲ ਮੀਡੀਆ ਰਾਹੀਂ ਜਾਅਲੀ ਟਿਕਟਾਂ ਸਮੇਤ ਅਜਿਹੀਆਂ ਟਿਕਟਾਂ ਪ੍ਰਦਾਨ ਕਰਨ ਲਈ ਜਾਣੇ ਜਾਂਦੇ ਕਈ ਵਿਅਕਤੀਆਂ ਬਾਰੇ ਜਾਣਕਾਰੀ ਸਾਹਮਣੇ ਆਈ ਹੈ । ਇਸ ਨੇ ਅੱਗੇ ਕਿਹਾ ਕਿ ਟਿਕਟਾਂ ਦੀ ਵਿਕਰੀ ਘਪਲੇ ਵਿੱਚ ਵਰਤੇ ਗਏ ਮੋਬਾਈਲ ਫੋਨ, ਲੈਪਟਾਪ, ਸਿਮ ਕਾਰਡ ਸਮੇਤ ਹੋਰ ਸਮੱਗਰੀ ਜ਼ਬਤ ਕੀਤੀ ਗਈ ਹੈ । ਈ. ਡੀ. ਨੇ ਕਿਹਾ ਕਿ ਛਾਪੇਮਾਰੀ ਦਾ ਉਦੇਸ਼ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ, ਇਹਨਾਂ ਘੁਟਾਲਿਆਂ ਦਾ ਸਹਿਯੋਗ ਕਰਨ ਵਾਲੇ ਵਿੱਤੀ ਨੈਟਵਰਕ ਦੀ ਜਾਂਚ ਕਰਨਾ ਅਤੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਪੈਦਾ ਹੋਏ ਅਪਰਾਧ ਦੀ ਕਮਾਈ ਬਾਰੇ ਪਤਾ ਲਗਾਉਣਾ ਸੀ।

Advertisement
Advertisement
Advertisement
Advertisement
Scroll to Top