Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:40 pm

+91 90915 01313 , +91 90916 01313

punjabbanni@gmail.com
punjabbani@yahoo.com

ਏ. ਡੀ. ਸੀ. ਵੱਲੋਂ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਵਾਲੇ ਨੋਡਲ ਅਧਿਕਾਰੀਆਂ ਨਾਲ ਬੈਠਕ

ਏ. ਡੀ. ਸੀ. ਵੱਲੋਂ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਵਾਲੇ ਨੋਡਲ ਅਧਿਕਾਰੀਆਂ ਨਾਲ ਬੈਠਕ

ਏ. ਡੀ. ਸੀ. ਵੱਲੋਂ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਕਰਨ ਵਾਲੇ ਨੋਡਲ ਅਧਿਕਾਰੀਆਂ ਨਾਲ ਬੈਠਕ
-ਨੋਡਲ ਅਫ਼ਸਰ ਕਿਸਾਨਾਂ ਦੀ ਸਹੂਲਤ ਲਈ ਪਿੰਡਾਂ ‘ਚ ਤਾਇਨਾਤ ਰਹਿਣ : ਇਸ਼ਾ ਸਿੰਗਲ
-ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ
ਪਟਿਆਲਾ, 26 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਾਏ ਨੋਡਲ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਵਿੱਚ ਲਗਾਏ ਵਿਲੇਜ਼ ਲੈਵਲ ਅਫ਼ਸਰ, ਨੋਡਲ ਅਫ਼ਸਰ ਤੇ ਕਲੱਸਟਰ ਅਫ਼ਸਰ ਇਹ ਯਕੀਨੀ ਬਣਾਉਣ ਕਿ ਹਰੇਕ ਪਿੰਡ ਵਿੱਚ ਅਧਿਕਾਰੀ ਮੌਜੂਦ ਰਹੇ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲਬੱਧ ਕਰਵਾਉਣ ‘ਚ ਸਹਿਯੋਗ ਕਰਨ ਸਮੇਤ ਅੱਗ ਲੱਗਣ ਦੀ ਕਿਸੇ ਵੀ ਤਰ੍ਹਾਂ ਦੀ ਘਟਨਾ ਸਬੰਧੀ ਤੁਰੰਤ ਰਿਪੋਰਟ ਕੀਤੀ ਜਾਵੇ ।
ਏ. ਡੀ. ਸੀ. ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬਣਾਏ ਗਏ ਮਾਈਕਰੋ ਪਲਾਨ ਅਨੁਸਾਰ ਹਰੇਕ ਕਿਸਾਨ ਤੱਕ ਪਹੁੰਚ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ, ਵਾਤਾਵਰਣ, ਸਿਹਤ, ਪੰਛੀਆਂ ਤੇ ਜੀਵਾਂ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਕਲਸਟਰ ਅਫ਼ਸਰ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨਾਲ ਰਾਬਤਾ ਬਣਾ ਕੇ ਰੱਖਣ ਅਤੇ ਕਿਸਾਨਾਂ ਨੂੰ ਇਨ ਸੀਟੂ ਅਤੇ ਐਕਸ ਸੀਟੂ ਰਾਹੀਂ ਪਰਾਲੀ ਪ੍ਰਬੰਧਨ ਲਈ ਜਿਹੜੀ ਮਸ਼ੀਨਰੀ ਦੀ ਜ਼ਰੂਰਤ ਹੈ, ਉਹ ਵੀ ਸਬੰਧਤ ਵਿਭਾਗ ਨਾਲ ਸੰਪਰਕ ਕਰਕੇ ਉਪਲਬੱਧ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਹੁਣ ਵਾਢੀ ਦਾ ਕੰਮ ਪੂਰੇ ਜ਼ੋਰ ਨਾਲ ਚੱਲ ਰਿਹਾ ਹੈ ਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਵੱਲੋਂ ਖੇਤ ਤਿਆਰ ਕੀਤੇ ਜਾਣੇ ਹਨ, ਇਸ ਲਈ ਕਿਸਾਨਾਂ ਨਾਲ ਸੰਪਰਕ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਸਬੰਧੀ ਵੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਜਾਣਕਾਰੀ ਦੇਣ ਸਮੇਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਪਟਿਆਲਾ ਜ਼ਿਲ੍ਹੇ ‘ਚ ਲਗਾਏ ਨੋਡਲ ਅਫ਼ਸਰ ਮੌਜੂਦ ਸਨ ।

Advertisement
Advertisement
Advertisement
Advertisement
Scroll to Top