Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:32 pm

+91 90915 01313 , +91 90916 01313

punjabbanni@gmail.com
punjabbani@yahoo.com

ਬੀ. ਡੀ. ਪੀ. ਓ. ਧੂਰੀ ਪ੍ਰਦੀਪ ਸ਼ਾਰਦਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ

ਬੀ. ਡੀ. ਪੀ. ਓ. ਧੂਰੀ ਪ੍ਰਦੀਪ ਸ਼ਾਰਦਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ

ਬੀ. ਡੀ. ਪੀ. ਓ. ਧੂਰੀ ਪ੍ਰਦੀਪ ਸ਼ਾਰਦਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ
ਧੂਰੀ, 26 ਅਕਤੂਬਰ : ਐਸ. ਡੀ. ਐਮ ਧੂਰੀ ਵਿਕਾਸ ਹੀਰਾ ਦੀ ਅਗਵਾਈ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪ੍ਰਦੀਪ ਕੁਮਾਰ ਸ਼ਾਰਦਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ । ਆਪਣੇ ਦਫਤਰ ਵਿਖੇ ਬਲਾਕ ਧੂਰੀ ਦੇ ਅਧਿਕਾਰੀਆਂ ਨਾਲ ਇਸ ਵਿਸ਼ੇ ਬਾਰੇ ਸਮੀਖਿਆ ਮੀਟਿੰਗਾਂ ਕਰਨ ਤੋਂ ਇਲਾਵਾ ਸ਼੍ਰੀ ਸ਼ਾਰਦਾ ਵੱਲੋਂ ਬੱਬਨਪੁਰ, ਬੰਗਾਵਾਲੀ, ਬੇਨੜਾ, ਬਰੜਵਾਲ, ਭਲਵਾਨ, ਬੁਗਰਾ, ਧਾਂਦਰਾ, ਧੂਰਾ, ਦੁਹਲਾ, ਮੀਮਸਾ, ਰੁਲਦੂ ਸਿੰਘ ਵਾਲਾ, ਖੇੜੀ ਜੱਟਾਂ, ਬੁਰਜ ਸੈਦਾ ਆਦਿ ਪਿੰਡਾਂ ਵਿੱਚ ਆਪਣੀ ਟੀਮ ਸਮੇਤ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ । ਬੀ. ਡੀ. ਪੀ. ਓ. ਪ੍ਰਦੀਪ ਸ਼ਾਰਦਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਘਾਟ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਹਰੇਕ ਪਿੰਡ ਦੇ ਕਿਸਾਨ ਦੀ ਖੇਤੀ ਮਸ਼ੀਨਰੀ ਸਬੰਧੀ ਜਰੂਰਤ ਨੂੰ ਪੂਰਾ ਕਰਨ ਲਈ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਇਸ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ।

Advertisement
Advertisement
Advertisement
Advertisement
Scroll to Top