Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:52 pm

+91 90915 01313 , +91 90916 01313

punjabbanni@gmail.com
punjabbani@yahoo.com

ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੁਲਾਕਾਤ

ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੁਲਾਕਾਤ

ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੁਲਾਕਾਤ
ਪਿੰਡਾਂ ਦੇ ਵਿਕਾਸ ਨੂੰ ਅਹਿਮਿਅਤ ਦੇਣ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਕੀਤੀ ਅਪੀਲ
ਪਟਿਆਲਾ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪਿੰਡ ਮਹਿਮਦਪੁਰ, ਸਵਾਜਪੁਰ ਨਵਾਂ, ਖੇੜੀ ਮੁਸਲਮਾਨੀਆਂ, ਬਿਸ਼ਨਪੁਰ ਛੰਨਾ, ਚੂਹੜਪੁਰ, ਜਾਹਲਾ, ਬਨੇਰਾ ਖੁਰਦ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਮੁਲਾਕਾਤ ਕੀਤੀ । ਇਸ ਮੌਕੇ ਸ. ਬਰਸਟ ਨੇ ਮੁਬਾਰਕਾਂ ਦਿੰਦੇ ਹੋਏ ਆਸ ਜਤਾਈ ਕਿ ਨਵੀਆਂ ਪੰਚਾਇਤਾ ਦੀ ਅਗਵਾਈ ਵਿੱਚ ਪਿੰਡਾਂ ਦਾ ਵਿਕਾਸ ਤੇਜੀ ਨਾਲ ਹੋਵੇਗਾ ਅਤੇ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵੱਲੋਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਨੂੰ ਅਹਿਮਿਅਤ ਦੇਣੀ ਚਾਹੀਦੀ ਹੈ, ਜਿਸਦੇ ਲਈ ਜਰੂਰੀ ਹੈ ਕਿ ਉਹ ਲੋਕਾਂ ਨਾਲ ਸਿੱਧਾ ਤਾਲਮੇਲ ਰੱਖਣ ਕਿਉਂਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ, ਸਗੋਂ ਪਿੰਡ ਦਾ ਹੁੰਦਾ ਹੈ, ਜੋ ਪਿੰਡ ਦੀ ਤਰੱਕੀ ਨੂੰ ਪਹਿਲ ਦਿੰਦਾ ਹੈ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕ ਦਿਨੋਂ-ਦਿਨ ਆਮ ਆਦਮੀ ਪਾਰਟੀ ਦੇ ਨਾਲ ਜੁੜ ਕੇ ਪਾਰਟੀ ਨੂੰ ਮਜਬੂਤ ਕਰ ਰਹੇ ਹਨ । ਬਿਨਾਂ ਕਿਸੇ ਭੇਦ-ਭਾਵ ਤੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਇਆ ਕਰਵਾਇਆ ਜਾ ਰਹੀਆਂ ਹਨ, ਜਿਸ ਵਿੱਚ ਪੰਜਾਬ ਨੂੰ ਬਚਾਉਣ ਲਈ ਸੂਬਾ ਸਰਕਾਰ ਨੇ ਲੰਮੇ ਸਮੇਂ ਬਾਅਦ ਬੰਦ ਪਏ ਸੂਏ ਚਾਲੂ ਕੀਤੇ ਹਨ, ਸਾਰੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫਰ, ਪਾਰਦਰਸ਼ੀ ਢੰਗ ਨਾਲ ਕਰੀਬ 45 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੋਕਰੀਆਂ ਤੇ ਭਰਤੀ ਕਰਨਾ, ਪੰਜਾਬ ਦੇ ਖਜ਼ਾਨੇ ਨੂੰ ਭਰਨ ਲਈ ਆਮਦਨ ਵਿੱਚ ਵਾਧਾ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ, ਰਜਿਸਟਰੀਆਂ ਤੇ ਐਨ. ਓ. ਸੀ. ਦੀ ਸ਼ਰਤ ਖਤਮ ਕਰਨ ਦੇ ਨਾਲ-ਨਾਲ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ । ਉਨ੍ਹਾਂ ਸਾਰੀਆਂ ਪੰਚਾਇਤਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਹੂਲਤਾਂ ਦਾ ਲਾਭ ਮਿਲ ਸਕੇ ਅਤੇ ਪਿੰਡ ਵੀ ਤਰੱਕੀ ਦੀ ਰਾਹ ਤੇ ਅੱਗੇ ਵੱਧ ਸਕਣ । ਇਸ ਮੌਕੇ ਨਰਿੰਦਰ ਸਿੰਘ ਸਰਪੰਚ ਬਰਸਟ, ਹਰਿੰਦਰ ਸਿੰਘ ਧਬਲਾਨ, ਜਗਤਾਰ ਸਿੰਘ ਸਰਪੰਚ ਜਾਹਲਾ, ਕਰਮਜੀਤ ਸਿੰਘ ਸਰਪੰਚ ਮਹਿਮਦਪੁਰ, ਪਰਵਿੰਦਰ ਸਿੰਘ ਸਰਪੰਚ ਸਵਾਜਪੁਰ ਨਵਾਂ, ਪ੍ਰੇਮ ਸਿੰਘ ਸ਼ੈਲੀ ਸਰਪੰਚ ਖੇੜੀ ਮੁਸਲਮਾਨੀਆਂ, ਜਗਦੀਪ ਸਿੰਘ ਸਰਪੰਚ ਬਿਸ਼ਨਪੁਰ ਛੰਣਾ, ਅਕਾਸ਼ਦੀਪ ਸਿੰਘ ਸਰਪੰਚ ਬਨੇਰਾ ਖੁਰਦ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਚਮਕੌਰ ਸਿੰਘ ਸਾਬਕਾ ਸਰਪੰਚ ਚੂਹੜਪੁਰ ਮਰਾਸੀਆਂ, ਸ਼ਾਮ ਲਾਲ ਦੱਤ, ਹਰਦੀਪ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਬਲਜਿੰਦਰ ਸਿੰਘ, ਰਵਿੰਦਰ ਸਿੰਘ, ਤਜਿੰਦਰ ਸਿੰਘ, ਹਰਿੰਦਰ ਸਿੰਘ, ਮਨਿੰਦਰ ਸਿੰਘ, ਬਲਕਾਰ ਡਕਾਲਾ, ਪਰਮਜੀਤ ਸਿੰਘ, ਤਜਿੰਦਰ ਸਿੰਘ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ, ਮੇਜਰ ਸਿੰਘ, ਸਤਨਾਮ ਸਿੰਘ, ਜਤਿੰਦਰ ਸਿੰਘ, ਰਣਧੀਰ ਸਿੰਘ, ਹਰਦੇਵ ਸਿੰਘ, ਮੇਜਰ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਸਮੇਤ ਹੋਰ ਵੀ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top