Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:54 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਪ੍ਰਬੰਧਨ ਲਈ ਫ਼ੀਲਡ ’ਚ ਤਾਇਨਾਤ ਸਟਾਫ਼ ਪੂਰੀ ਸਮਰੱਥਾ ਨਾਲ ਕਰੇ ਕੰਮ : ਇਸ਼ਾ ਸਿੰਗਲ

ਪਰਾਲੀ ਪ੍ਰਬੰਧਨ ਲਈ ਫ਼ੀਲਡ ’ਚ ਤਾਇਨਾਤ ਸਟਾਫ਼ ਪੂਰੀ ਸਮਰੱਥਾ ਨਾਲ ਕਰੇ ਕੰਮ : ਇਸ਼ਾ ਸਿੰਗਲ

ਪਰਾਲੀ ਪ੍ਰਬੰਧਨ ਲਈ ਫ਼ੀਲਡ ’ਚ ਤਾਇਨਾਤ ਸਟਾਫ਼ ਪੂਰੀ ਸਮਰੱਥਾ ਨਾਲ ਕਰੇ ਕੰਮ : ਇਸ਼ਾ ਸਿੰਗਲ
-ਏ. ਡੀ. ਸੀ. ਨੇ ਪਾਤੜਾਂ ਸਬ ਡਵੀਜ਼ਨ ਦੇ ਸਟਾਫ਼ ਨਾਲ ਕੀਤੀ ਬੈਠਕ, ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਕੀਤੀ ਗੱਲਬਾਤ
ਪਾਤੜਾਂ/ਪਟਿਆਲਾ, 26 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਅੱਜ ਪਾਤੜਾਂ ਸਬ ਡਵੀਜ਼ਨ ਵਿੱਚ ਤਾਇਨਾਤ ਸਟਾਫ਼ ਨਾਲ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਫ਼ੀਲਡ ’ਚ ਤਾਇਨਾਤ ਸਟਾਫ਼ ਪਰਾਲੀ ਪ੍ਰਬੰਧਨ ਕਰਵਾਉਣ ਲਈ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਸਮੇਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਤੁਰੰਤ ਕਾਰਵਾਈ ਕੀਤੀ ਜਾ ਸਕੇ । ਇਸ ਮੌਕੇ ਐਸ. ਡੀ. ਐਮ ਅਸ਼ੋਕ ਕੁਮਾਰ ਤੇ ਐਸ.ਪੀ. ਜਸਵੀਰ ਸਿੰਘ ਵੀ ਮੌਜੂਦ ਸਨ । ਇਸ਼ਾ ਸਿੰਗਲਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਵਾਢੀ ਤੇਜ਼ੀ ਨਾਲ ਹੋ ਰਹੀ ਹੈ ਤੇ ਕਿਸਾਨਾਂ ਵੱਲੋਂ ਅਗਲੀ ਫ਼ਸਲ ਲਈ ਖੇਤ ਤਿਆਰ ਕੀਤੇ ਜਾਣੇ ਹਨ, ਇਸ ਲਈ ਕਿਸਾਨਾਂ ਨੂੰ ਬੇਲਰ, ਸੁਪਰ ਸੀਡਰ ਤੇ ਸਰਫੇਸ ਸੀਡਰ ਆਦਿ ਵਰਗੀ ਮਸ਼ੀਨਰੀ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪਿੰਡਾਂ ਵਿੱਚ ਤਾਇਨਾਤ ਸਟਾਫ਼ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖੇ ਤੇ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਏ । ਉਨ੍ਹਾਂ ਕਿਹਾ ਕਿ ਸਟਾਫ਼ ਵੱਲੋਂ ਬਿਹਤਰ ਯੋਜਨਾ ਨਾਲ ਕੀਤੇ ਕੰਮ ਦੇ ਸਾਰਥਕ ਨਤੀਜੇ ਆਉਂਦੇ 15 ਦਿਨਾਂ ਵਿੱਚ ਦੇਖਣ ਨੂੰ ਮਿਲਣਗੇ । ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਸਬੰਧੀ ਗੱਲਬਾਤ ਕੀਤੀ । ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲਬੱਧ ਹੈ ਤੇ ਕਿਸਾਨ ਮਸ਼ੀਨਰੀ ਦੀ ਬੁਕਿੰਗ ਲਈ ’ਉੱਨਤ ਕਿਸਾਨ’ ਐਪ ਦੀ ਵਰਤੋਂ ਕਰ ਸਕਦੇ ਹਨ ਅਤੇ ਜੇਕਰ ਕਿਸਾਨਾਂ ਨੂੰ ਬੁਕਿੰਗ ਕਰਵਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਪਟਿਆਲਾ ਜ਼ਿਲ੍ਹੇ ਦੇ ਕੰਟਰੋਲ ਰੂਮ ਨੰਬਰ 0175-2350550 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੀ ਖੇਤਾਂ ਵਿੱਚ ਜਾ ਕੇ ਹੌਸਲਾ ਅਫ਼ਜ਼ਾਈ ਵੀ ਕੀਤੀ ।

Advertisement
Advertisement
Advertisement
Advertisement
Scroll to Top