Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:54 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡਾਂ ਵਿੱਚ ਸਰਗਰਮ ਰਹੀਆਂ ਵੱਡੀ ਗਿਣਤੀ ਟੀਮਾਂ

ਐਸ. ਡੀ. ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡਾਂ ਵਿੱਚ ਸਰਗਰਮ ਰਹੀਆਂ ਵੱਡੀ ਗਿਣਤੀ ਟੀਮਾਂ

ਐਸ. ਡੀ. ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡਾਂ ਵਿੱਚ ਸਰਗਰਮ ਰਹੀਆਂ ਵੱਡੀ ਗਿਣਤੀ ਟੀਮਾਂ
ਸੂਲਰ ਘਰਾਟ ਸਮੇਤ ਕਈ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਉਤਸਾਹਿਤ
ਦਿੜ੍ਹਬਾ, 23 ਅਕਤੂਬਰ : ਸਬ ਡਵੀਜ਼ਨ ਦਿੜਬਾ ਅਧੀਨ ਆਉਂਦੇ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨਿਕ ਅਤੇ ਪੁਲਿਸ ਉੱਤੇ ਅਧਾਰਤ ਟੀਮਾਂ ਵੱਲੋਂ ਜਾਗਰੂਕਤਾ ਮਹਿ ਚਲਾਈ ਜਾ ਰਹੀ ਹੈ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤੇ ਉਹਨਾਂ ਵੱਲੋਂ ਸਬ ਡਵੀਜ਼ਨ ਅਧੀਨ ਆਉਂਦੇ ਵੱਡੀ ਗਿਣਤੀ ਪਿੰਡਾਂ ਵਿੱਚ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਗਿਆ ਹੈ ਅਤੇ ਰੋਜ਼ਾਨਾ ਹੀ ਵੱਖ-ਵੱਖ ਵਿਭਾਗਾਂ ਤੇ ਅਧਾਰਤ ਕਰਮਚਾਰੀ ਅਤੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਿਹਾਲ, ਸਫੀਪੁਰ ਖੁਰਦ, ਸਫੀਪੁਰ ਕਲਾਂ, ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਕਿਸਾਨ ਵੀਰ ਪਰਾਲੀ ਨੂੰ ਸਾੜਨ ਦੀ ਥਾਂ ਉਤੇ ਖੇਤਾਂ ਵਿੱਚ ਹੀ ਰਲਾ ਕੇ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰ ਸਕਦੇ ਹਨ ਉਥੇ ਹੀ ਪਰਾਲੀ ਸੰਭਾਲਣ ਦੀਆਂ ਹੋਰ ਤਕਨੀਕਾਂ ਵੀ ਅਮਲ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ । ਉਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਖੇਤੀ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਫਿਰ ਵੀ ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਬਲਾਕ ਦੇ ਖੇਤੀਬਾੜੀ ਵਿਕਾਸ ਅਧਿਕਾਰੀ ਨਾਲ ਸੰਪਰਕ ਕਰ ਸਕਦਾ ਹੈ ।

Advertisement
Advertisement
Advertisement
Advertisement
Scroll to Top