Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ “ਤੰਦਰੁਸਤੀ ਨਿਆਮਤ ਹੈ-ਨਸ਼ੇ ਤਿਆਗੋ- ਵਾਤਾਵਰਣ ਸੰਭਾਲ’’ ਪ੍ਰੋਗਰਾਮ ਕਰਵਾਇਆ -ਵਿਦਿਆਰਥੀਆਂ ਦੇ ਕਰਵਾਏ ਖੇਡ ਮੁਕਾਬਲੇ

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ “ਤੰਦਰੁਸਤੀ ਨਿਆਮਤ ਹੈ-ਨਸ਼ੇ ਤਿਆਗੋ- ਵਾਤਾਵਰਣ ਸੰਭਾਲ’’ ਪ੍ਰੋਗਰਾਮ ਕਰਵਾਇਆ -ਵਿਦਿਆਰਥੀਆਂ ਦੇ ਕਰਵਾਏ ਖੇਡ ਮੁਕਾਬਲੇ

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ “ਤੰਦਰੁਸਤੀ ਨਿਆਮਤ ਹੈ-ਨਸ਼ੇ ਤਿਆਗੋ- ਵਾਤਾਵਰਣ ਸੰਭਾਲ’’ ਪ੍ਰੋਗਰਾਮ ਕਰਵਾਇਆ
-ਵਿਦਿਆਰਥੀਆਂ ਦੇ ਕਰਵਾਏ ਖੇਡ ਮੁਕਾਬਲੇ
ਪਟਿਆਲਾ, 23 ਅਕਤੂਬਰ : ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ “ਤੰਦਰੁਸਤੀ ਨਿਆਮਤ ਹੈ-ਨਸ਼ੇ ਤਿਆਗੋ- ਵਾਤਾਵਰਣ ਸੰਭਾਲੋ” ਤਹਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਪ੍ਰੋ. ਸ਼ਵਿੰਦਰ ਸਿੰਘ ਸਾਬਕਾ ਵਾਈਸ ਪ੍ਰਿੰਸੀਪਲ ਅਤੇ ਮੁਖੀ ਅੰਗਰੇਜ਼ੀ ਵਿਭਾਗ, ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਅਤੇ ਏਸ਼ੀਅਨ ਸਿਲਵਰ ਮੈਡਲਿਸਟ (ਪਾਵਰ ਲਿਫ਼ਟਿੰਗ) ਨੇ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ (ਸਟੇਟ ਐਵਾਰਡੀ) ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਦੇ ਨਿਗਰ ਸਹਿਯੋਗ ਨਾਲ ਯੋਗ, ਰੱਸਾ ਕੱਸੀ, ਰੱਸੀ ਟੱਪਣਾ, ਸਾਈਕਲਿੰਗ ਅਤੇ ਤੰਦਰੁਸਤੀ ਲਈ ਜ਼ਰੂਰੀ ਕਸਰਤਾਂ ਦੀ ਪੇਸ਼ਕਾਰੀ ਕੀਤੀ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ । ਪ੍ਰੋ. ਸ਼ਵਿੰਦਰ ਸਿੰਘ ਨੇ ਅੱਜ ਦਾ ਸਮਾਗਮ ਆਪਣੇ ਗੁਰੂਦੇਵ ਸਵਰਗਵਾਸੀ ਪ੍ਰੋ. ਜੋਗਿੰਦਰ ਕੌਸ਼ਲ (ਅੰਗਰੇਜ਼ੀ ਦੇ ਅੰਤਰਰਾਸ਼ਟਰੀ ਖਿਆਤੀ ਦੇ ਅਧਿਆਪਕ ਅਤੇ ਪੰਜਾਬੀ ਯੂਨੀਵਰਸਿਟੀ ਦੇ ਪੱਤਰ ਵਿਹਾਰ ਦੇ ਸਾਬਕਾ ਡਾਇਰੈਕਟਰ ਨੂੰ ਸਮਰਪਿਤ ਕੀਤਾ । ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਸਾਂਝਾ ਕੀਤਾ ਕਿ ਉਹ ਪ੍ਰੋ. ਸ਼ਵਿੰਦਰ ਸਿੰਘ ਦੇ ਮਹਿੰਦਰਾ ਕਾਲਜ ਪਟਿਆਲਾ ਦੇ ਵਿਦਿਆਰਥੀ ਹਨ ਅਤੇ ਅੱਜ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਇਸ ਸਮਾਗਮ ਤੋਂ ਬਹੁਤ ਕੁਝ ਸਿੱਖ ਕੇ ਘਰ ਜਾ ਰਹੇ ਹਨ, ਇਸ ਦੇ ਨਾਲ ਹੀ ਪ੍ਰਿੰਸੀਪਲ ਸਾਹਿਬ ਅਤੇ ਪ੍ਰੋ. ਸ਼ਵਿੰਦਰ ਸਿੰਘ ਨੇ ਸ. ਰਣਜੋਧ ਸਿੰਘ ਹਡਾਣਾ, ਚੇਅਰਮੈਨ ਪੀ. ਆਰ. ਟੀ. ਸੀ. ਅਤੇ ਸੂਬਾ ਸਕੱਤਰ ਆਮ ਆਦਮੀ ਪਾਰਟੀ ਦਾ 250 ਪੌਦੇ ਭੇਜਣ ਵਾਸਤੇ ਅਤੇ ਡਾ. ਰਜਨੀਸ਼ ਕੁਮਾਰ ਜੀ ਦਾ 200 ਪੌਦੇ ਭੇਜਣ ਵਾਸਤੇ ਤਹਿ ਦਿਲੋਂ ਧੰਨਵਾਦ ਕੀਤਾ । ਸ਼੍ਰੀ ਅਕਸ਼ੇ ਕੁਮਾਰ ਜੋ ਕਿ ਇਸ ਸਕੂਲ ਦੇ ਕਰਮਚਾਰੀ ਹਨ, ਨੇ ਮੰਚ ਸੰਚਾਲਨ ਕੀਤਾ ।

Advertisement
Advertisement
Advertisement
Advertisement
Scroll to Top