Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:02 am

+91 90915 01313 , +91 90916 01313

punjabbanni@gmail.com
punjabbani@yahoo.com

ਆਰਡੀਨੈਂਸ ਫੈਕਟਰੀ ’ਚ ਹੋਏ ਜ਼ਬਰਦਸਤ ਧਮਾਕੇ ਵਿਚ ਇਕ ਦੀ ਮੌਤ ਦਰਜਨ ਤੋਂ ਵੀ ਵਧ ਜ਼ਖ਼ਮੀ

ਆਰਡੀਨੈਂਸ ਫੈਕਟਰੀ ’ਚ ਹੋਏ ਜ਼ਬਰਦਸਤ ਧਮਾਕੇ ਵਿਚ ਇਕ ਦੀ ਮੌਤ ਦਰਜਨ ਤੋਂ ਵੀ ਵਧ ਜ਼ਖ਼ਮੀ

ਆਰਡੀਨੈਂਸ ਫੈਕਟਰੀ ’ਚ ਹੋਏ ਜ਼ਬਰਦਸਤ ਧਮਾਕੇ ਵਿਚ ਇਕ ਦੀ ਮੌਤ ਦਰਜਨ ਤੋਂ ਵੀ ਵਧ ਜ਼ਖ਼ਮੀ
ਜਬਲਪੁਰ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਦੇ ਜਬਲਪੁਰ ਜਿ਼ਲ੍ਹੇ ਦੀ ਖਮਾਰੀਆ ਆਰਡੀਨੈਂਸ ਫੈਕਟਰੀ ’ਚ ਜ਼ਬਰਦਸਤ ਧਮਾਕਾ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ ਅਤੇ ਦਰਜਨ ਤੋਂ ਵੱਧ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਫੈਕਟਰੀ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਸਵੇਰੇ 9.45 ਵਜੇ ਦੇ ਕਰੀਬ ਉਸ ਵੇਲੇ ਹੋਇਆ ਜਦੋਂ ਫੈਕਟਰੀ ਦੇ ਰਿਫਿਲਿੰਗ ਸੈਕਸ਼ਨ ਵਿੱਚ ਬੰਬਾਂ ਵਿੱਚ ਵਿਸਫੋਟਕ ਸਮੱਗਰੀ ਭਰੀ ਜਾ ਰਹੀ ਸੀ। ਜ਼ਖਮੀਆਂ ਵਿਚੋਂ ਇੱਕ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਧਮਾਕੇ ਤੋਂ ਬਾਅਦ ਇਕ ਹੋਰ ਮੁਲਾਜ਼ਮ ਲਾਪਤਾ ਹੈ ਜੋ ਸੰਭਵ ਤੌਰ ’ਤੇ ਮਲਬੇ ਹੇਠ ਦੱਬਿਆ ਹੋ ਸਕਦਾ ਹੈ। ਚਸ਼ਮਦੀਦਾਂ ਮੁਤਾਬਕ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਜਿ਼ਕਰਯੋਗ ਹੈ ਕਿ ਖਮਾਰੀਆ ਦੀ ਆਰਡੀਨੈਂਸ ਫੈਕਟਰੀ ਵਿਚ ਰੱਖਿਆ ਵਿਭਾਗ ਦਾ ਅਸਲਾ ਤਿਆਰ ਹੁੰਦਾ ਹੈ। ਅਧਿਕਾਰੀ ਨੇ ਦੱਸਿਆ ਕਿ ਧਮਾਕੇ ਵਿੱਚ ਇੱਕ ਦਰਜਨ ਤੋਂ ਵੱਧ ਮਜ਼ਦੂਰ ਜ਼ਖ਼ਮੀ ਹੋਏ ਹਨ ਅਤੇ ਇੱਕ ਲਾਪਤਾ ਮਜ਼ਦੂਰ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਲੱਗੇਗਾ। ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਦੇ ਫਾਇਰ ਬ੍ਰਿਗੇਡ ਅਤੇ ਸੁਰੱਖਿਆ ਕਰਮਚਾਰੀਆਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।

Advertisement
Advertisement
Advertisement
Advertisement
Scroll to Top