Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:01 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ : ਭਾਰਤੀ ਵਿਦੇਸ਼ ਮੰਤਰਾਲਾ

ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ : ਭਾਰਤੀ ਵਿਦੇਸ਼ ਮੰਤਰਾਲਾ

ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ : ਭਾਰਤੀ ਵਿਦੇਸ਼ ਮੰਤਰਾਲਾ
ਨਵੀਂ ਦਿੱਲੀ : ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਪ੍ਰਤੀ ਸ਼ਰਧਾਲੂ 20 ਅਮਰੀਕੀ ਡਾਲਰ ਸਰਵਿਸ ਚਾਰਜ ਲਿਆ ਜਾਂਦਾ ਹੈ ਤੇ ਭਾਰਤ ਨੇ ਗੁਆਂਢੀ ਮੁਲਕ ਨੂੰ ਇਹ ਫੀਸ ਮੁਆਫ਼ ਕਰਨ ਦੀ ਮੁੜ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਕਸ ’ਤੇ ਇਕ ਪੋਸਟ ਵਿਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਰਸਾਈ ਦੀ ਸਹੂਲਤ ਜਾਰੀ ਰੱਖੇਗੀ। ਇਸ ਤੋਂ ਇਲਾਵਾ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਸਮਝੌਤਾ ਪੰਜ ਹੋਰ ਸਾਲਾਂ ਲਈ ਨਵਿਆਇਆ ਗਿਆ ਹੈ।ਜਿ਼ਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ 24 ਅਕਤੂਬਰ, 2019 ਨੂੰ ਸਮਝੌਤਾ ਹੋਇਆ ਸੀ ਜਿਸ ਤਹਿਤ ਭਾਰਤ ਤੋਂ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਨਾਰੋਵਾਲ ਦੀ ਯਾਤਰਾ ਦੀ ਸਹੂਲਤ ਦਿੱਤੀ ਗਈ ਸੀ।

Advertisement
Advertisement
Advertisement
Advertisement
Scroll to Top