Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:56 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਈ. ਏ. ਕਰੇਗੀ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਪੁੱਛਗਿੱਛ

ਐਨ. ਆਈ. ਏ. ਕਰੇਗੀ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਪੁੱਛਗਿੱਛ

ਐਨ. ਆਈ. ਏ. ਕਰੇਗੀ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਪੁੱਛਗਿੱਛ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ’ਚ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਹੁਣ ਐੱਨ. ਆਈ. ਏ. ਪੁੱਛਗਿੱਛ ਕਰੇਗੀ । ਹੈਂਡ ਗ੍ਰਨੇਡ ਸੁੱਟਣ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਤੋਂ ਐੱਨ. ਆਈ. ਏ. ਕੋਲ ਟਰਾਂਸਫਰ ਹੋ ਚੁੱਕੀ ਹੈ। ਫਾਈਲ ਐੱਨ. ਆਈ. ਏ. ਕੋਲ ਪਹੁੰਚ ਚੁੱਕੀ ਹੈ ਅਤੇ ਉਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਨ. ਆਈ. ਏ. ਦੀ ਟੀਮ ਹੁਣ ਰੋਹਨ ਮਸੀਹ, ਵਿਸ਼ਾਲ, ਆਕਾਸ਼ਦੀਪ ਸਿੰਘ ਅਤੇ ਅਮਰਜੀਤ ਸਿੰਘ ਨੂੰ ਅੰਮ੍ਰਿਤਸਰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕਰੇਗੀ। ਹੈਂਡ ਗ੍ਰਨੇਡ ਫਟਣ ਦੀ ਘਟਨਾ ਤੋਂ ਤੁਰੰਤ ਬਾਅਦ ਐੱਨ. ਆਈ. ਏ. ਦੀ ਟੀਮ ਨੇ ਸੈਕਟਰ-10 ਦੀ ਕੋਠੀ ’ਚ ਪਹੁੰਚ ਕੇ ਘਟਨਾ ਸਥਾਨ ਦੀ ਜਾਂਚ ਕੀਤੀ ਸੀ। ਐੱਨ. ਆਈ. ਏ. ਕੋਲ ਘਟਨਾ ਵਾਲੇ ਦਿਨ ਦੇ ਸਾਰੇ ਸਬੂਤ ਹਨ। ਚੰਡੀਗੜ੍ਹ ਪੁਲਸ ਪਿਛਲੇ ਮਹੀਨੇ ਸੈਕਟਰ-10 ਦੀ ਕੋਠੀ ’ਚ ਹੈਂਡ ਗ੍ਰਨੇਡ ਸੁੱਟਣ ਵਾਲੇ ਰੋਹਨ ਮਸੀਹ, ਵਿਸ਼ਾਲ, ਆਕਾਸ਼ਦੀਪ ਸਿੰਘ ਤੇ ਅਮਰਜੀਤ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਰੋਹਨ ਮਸੀਹ ਤੇ ਵਿਸ਼ਾਲ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਹਮਲਾ ਕਰਨ ਲਈ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਨੇ ਕਿਹਾ ਸੀ। ਹੈਂਡ ਗ੍ਰਨੇਡ ਉਨ੍ਹਾਂ ਨੂੰ ਆਕਾਸ਼ਦੀਪ ਤੇ ਅਮਰਜੀਤ ਸਿੰਘ ਨੇ ਮੁਹੱਈਆ ਕਰਵਾਇਆ ਸੀ। ਆਕਾਸ਼ਦੀਪ ਨੇ ਪੁਲਸ ਨੂੰ ਦੱਸਿਆ ਸੀ ਕਿ ਹੈਂਡ ਗ੍ਰਨੇਡ ਤੇ ਹਥਿਆਰ ਡਰੋਨ ਰਾਹੀਂ ਅੱਤਵਾਦੀ ਰਿੰਦਾ ਨੇ ਅੰਮ੍ਰਿਤਸਰ ਪਹੁੰਚਾਏ ਸਨ। ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਆਪ੍ਰੇਸ਼ਨ ਸੈੱਲ ਦੀ ਟੀਮ ਉਕਤ ਚਾਰਾਂ ਮੁਲਜ਼ਮਾਂ ਨੂੰ ਵਾਪਸ ਅੰਮ੍ਰਿਤਸਰ ਜੇਲ੍ਹ ’ਚ ਛੱਡ ਕੇ ਆਈ ਸੀ।

Advertisement
Advertisement
Advertisement
Advertisement
Scroll to Top