Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:01 am

+91 90915 01313 , +91 90916 01313

punjabbanni@gmail.com
punjabbani@yahoo.com

ਅੱਗ ਲੱਗਣ ਕਾਰਨ ਕਾਰ ਵਿਚ ਹੀ ਸੜੇ ਪ੍ਰਾਪਰਟੀ ਡੀਲਰ ਦੀ ਹੱਤਿਆ ਕੀਤੇ ਜਾਣ ਦਾ ਕੀਤਾ ਜਾ ਰਿਹਾ ਸ਼ੱਕ

ਅੱਗ ਲੱਗਣ ਕਾਰਨ ਕਾਰ ਵਿਚ ਹੀ ਸੜੇ ਪ੍ਰਾਪਰਟੀ ਡੀਲਰ ਦੀ ਹੱਤਿਆ ਕੀਤੇ ਜਾਣ ਦਾ ਕੀਤਾ ਜਾ ਰਿਹਾ ਸ਼ੱਕ

ਅੱਗ ਲੱਗਣ ਕਾਰਨ ਕਾਰ ਵਿਚ ਹੀ ਸੜੇ ਪ੍ਰਾਪਰਟੀ ਡੀਲਰ ਦੀ ਹੱਤਿਆ ਕੀਤੇ ਜਾਣ ਦਾ ਕੀਤਾ ਜਾ ਰਿਹਾ ਸ਼ੱਕ
ਨੋਇਡਾ : ਗ੍ਰੇਟਰ ਨੋਇਡਾ ਵਿੱਚ ਇੱਕ ਕਾਰ ਨੂੰ ਸ਼ੱਕੀ ਹਾਲਾਤਾਂ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ । ਉਧਰ ਇਸ ਮਾਮਲੇ ਵਿਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਦਰੀ ਪੁਲੀਸ ਥਾਣਾ ਖੇਤਰ ਵਿਚ ਕੋਟ ਪੁਲ ਨਜ਼ਦੀਕ ਮੰਗਲਵਾਰ ਰਾਤ 11 ਵਜੇ ਇਹ ਘਟਨਾ ਵਾਪਰੀ ਹੈ, ਜਿਸ ਵਿਚ ਮ੍ਰਿਤਕ ਦੀ ਪਹਿਚਾਣ ਗਾਜ਼ੀਆਬਾਦ ਵਾਸੀ ਸੰਜੇ ਯਾਦਵ ਦੇ ਰੂਪ ਵਿਚ ਹੋਈ ਹੈ ਜੋ ਕਿ ਪੇਸ਼ੇ ਤੋਂ ਪ੍ਰਾਪਰਟੀ ਡੀਲਰ ਸੀ ।ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਕਿ ਜੀਟੀ ਰੋਡ ਤੋਂ ਕਰੀਬ 100 ਮੀਟਰ ਦੂਰ ਜੰਗਲ ਵਿਚ ਇਕ ਫਾਰਚੂਨਰ ਕਾਰ ਵਿਚ ਅੱਗ ਲੱਗ ਗਈ ਜਿਸ ਤੋਂ ਬਾਅਦ ਫਾਇਰ ਵਿਭਾਗ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਇਕ ਹਾਦਸਾ ਸੀ ਜਾਂ ਹੱਤਿਆ। ਪੁਲੀਸ ਬੁਲਾਰੇ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਹੋਣ ਤੋਂ ਬਾਅਦ ਪੁਲੀਸ ਦੇ ਹੱਥ ਅਹਿਮ ਜਾਣਕਾਰੀ ਲੱਗੀ ਹੈ ਜਿਸ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top