Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ਪੱਖੀ ਨਾਅਰੇ ਲਾਉਣ ਵਾਲੇ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਤੀ ਦੇਸ਼ ਦੇ ਕੌਮੀ ਝੰਡੇ ਨੂੰ ਸਲਾਮੀ

ਪਾਕਿਸਤਾਨ ਪੱਖੀ ਨਾਅਰੇ ਲਾਉਣ ਵਾਲੇ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਤੀ ਦੇਸ਼ ਦੇ ਕੌਮੀ ਝੰਡੇ ਨੂੰ ਸਲਾਮੀ

ਪਾਕਿਸਤਾਨ ਪੱਖੀ ਨਾਅਰੇ ਲਾਉਣ ਵਾਲੇ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਤੀ ਦੇਸ਼ ਦੇ ਕੌਮੀ ਝੰਡੇ ਨੂੰ ਸਲਾਮੀ
ਭੋਪਾਲ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪਾਕਿਸਤਾਨ ਪੱਖੀ ਨਾਅਰੇ ਲਾਉਣ ਵਾਲੇ ਨੇ ਅੱਜ ਦੇਸ਼ ਦੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਹੈ। ਇਸ ਵਿਅਕਤੀ ਨੇ ਪੁਲੀਸ ਸਟੇਸ਼ਨ ’ਤੇ ਜਾ ਕੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾ ਕੇ 21 ਵਾਰ ਕੌਮੀ ਝੰਡੇ ਨੂੰ ਸਲਾਮੀ ਦਿੱਤੀ । ਇਸ ਵਿਅਕਤੀ ਦੀ ਪਛਾਣ ਫੈਜ਼ਾਨ ਵਜੋਂ ਹੋਈ ਹੈ । ਫੈਜ਼ਾਨ ਉਰਫ਼ ਫੈਜ਼ਲ ਨੂੰ ਇਸ ਸਾਲ ਮਈ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ । ਉਸ ’ਤੇ ਦੋਸ਼ ਲੱਗੇ ਸਨ ਕਿ ਉਸ ਨੇ ਪਾਕਿਸਤਾਨੀ ਪੱਖੀ ਨਾਅਰੇ ਲਾਏ ਸਨ । ਇਸ ਸਬੰਧੀ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿਚ ਉਹ ਪਾਕਿਸਤਾਨ ਪੱਖੀ ਨਾਅਰੇ ਲਾਉਂਦੇ ਨਜ਼ਰ ਆ ਰਹੇ ਸਨ । ਮਿਸਰੋਦ ਪੁਲੀਸ ਸਟੇਸ਼ਨ ਦੇ ਇੰਚਾਰਜ ਮਨੀਸ਼ ਰਾਜ ਭਦੋਰੀਆ ਨੇ ਦੱਸਿਆ ਕਿ ਇਸ ਦੀ ਮੀਡੀਆ ਦੀ ਮੌਜੂਦਗੀ ਵਿਚ ਵੀਡੀਓਗ੍ਰਾਫੀ ਕੀਤੀ ਗਈ ਸੀ ਅਤੇ ਇਸ ਦੀ ਰਿਪੋਰਟ ਹਾਈ ਕੋਰਟ ਨੂੰ ਭੇਜੀ ਜਾਵੇਗੀ । ਫੈਜ਼ਾਨ ਨੇ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੇ ਸੋਸ਼ਲ ਮੀਡੀਆ ’ਤੇ ਰੀਲਾਂ ਬਣਾਉਣ ਲਈ ਅਜਿਹੇ ਨਾਅਰੇ ਲਾਏ ਸਨ ਪਰ ਇਹ ਉਸ ਦੀ ਬਹੁਤ ਵੱਡੀ ਗਲਤੀ ਸੀ ਅਤੇ ਉਸ ਨੂੰ ਇਸ ਦਾ ਪਛਤਾਵਾ ਹੋ ਰਿਹਾ ਹੈ । ਉਸ ਨੇ ਆਪਣੇ ਦੋਸਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਰੀਲਾਂ ਨਾ ਬਣਾਉਣ। ਹਾਈ ਕੋਰਟ ਨੇ ਫੈਜ਼ਾਨ ਨੂੰ ਪਿਛਲੇ ਹਫ਼ਤੇ ਮਿਸਰੋਦ ਥਾਣੇ ਵਿੱਚ ਮਹੀਨੇ ਦੇ ਹਰ ਪਹਿਲੇ ਅਤੇ ਚੌਥੇ ਮੰਗਲਵਾਰ ਨੂੰ ਤਿਰੰਗੇ ਨੂੰ ਸਲਾਮੀ ਦੇਣ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਉਣ ਦਾ ਨਿਰਦੇਸ਼ ਦਿੱਤਾ ਸੀ ।

Advertisement
Advertisement
Advertisement
Advertisement
Scroll to Top