Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਬੰਬੇ ਹਾਈਕੋਰਟ ਨੇ ਜ਼ਮਾਨਤ

ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਬੰਬੇ ਹਾਈਕੋਰਟ ਨੇ ਜ਼ਮਾਨਤ

ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਬੰਬੇ ਹਾਈਕੋਰਟ ਨੇ ਜ਼ਮਾਨਤ
ਮੁੰਬਈ : ਭਾਰਤ ਦੇਸ਼ ਦੇ ਮਹਾਨਗਰ ਮੁੰਬਈ ਸ਼ਹਿਰ ਵਿਚ ਬਣੀ ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ ਇੱਥੇ 2001 ਵਿਚ ਹੋਟਲ ਮਾਲਕ ਜੈ ਸ਼ੈਟੀ ਦੇ ਕਤਲ ਦੇ ਮਾਮਲੇ ਵਿਚ ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਅਤੇ ਇਸ ਮਾਮਲੇ ਵਿਚ ਉਸ ਨੂੰ ਜ਼ਮਾਨਤ ਦੇ ਦਿੱਤੀ । ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨ ਬੈਂਚ ਨੇ ਰਾਜਨ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ `ਤੇ ਜ਼ਮਾਨਤ ਦੇ ਦਿੱਤੀ। ਹਾਲਾਂਕਿ, ਰਾਜਨ ਇਕ ਹੋਰ ਅਪਰਾਧਿਕ ਮਾਮਲੇ ਵਿਚ ਜੇਲ੍ਹ `ਚ ਹੀ ਰਹੇਗਾ । ਇਸ ਸਾਲ ਮਈ `ਚ ਵਿਸ਼ੇਸ਼ ਅਦਾਲਤ ਨੇ ਰਾਜਨ ਨੂੰ ਹੋਟਲ ਮਾਲਕ ਦੇ ਕਤਲ ਦਾ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਰਾਜਨ ਨੇ ਸਜ਼ਾ ਖ਼ਿਲਾਫ਼ ਹਾਈਕੋਰਟ `ਚ ਅਪੀਲ ਦਾਇਰ ਕੀਤੀ ਸੀ । ਉਸ ਨੇ ਸਜ਼ਾ ਮੁਅੱਤਲ ਕਰਨ ਅਤੇ ਅੰਤਰਿਮ ਜ਼ਮਾਨਤ ਦੇਣ ਦੀ ਬੇਨਤੀ ਕੀਤੀ ਸੀ। ਮੱਧ ਮੁੰਬਈ ਦੇ ਗਾਮਦੇਵੀ ਸਥਿਤ `ਗੋਲਡਨ ਕਰਾਊਨ` ਹੋਟਲ ਦੇ ਮਾਲਕ ਜੈ ਸ਼ੈਟੀ ਦਾ 4 ਮਈ 2001 ਨੂੰ ਹੋਟਲ ਦੀ ਪਹਿਲੀ ਮੰਜ਼ਿਲ `ਤੇ ਰਾਜਨ ਗੈਂਗ ਦੇ ਕਥਿਤ ਮੈਂਬਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੈਟੀ ਨੂੰ ਛੋਟਾ ਰਾਜਨ ਗੈਂਗ ਦੇ ਮੈਂਬਰ ਹੇਮੰਤ ਪੁਜਾਰੀ ਤੋਂ ਫਿਰੌਤੀ ਦੀ ਕਾਲ ਆਈ ਸੀ ਅਤੇ ਪੈਸੇ ਨਾ ਦੇਣ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਸੀਨੀਅਰ ਕ੍ਰਾਈਮ ਰਿਪੋਰਟਰ ਜੇ ਡੇ ਦੇ ਕਤਲ ਮਾਮਲੇ `ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਰਾਜਨ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ `ਚ ਹੈ ।

Advertisement
Advertisement
Advertisement
Advertisement
Scroll to Top