Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:19 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਸੋ਼ਪੁਰ ਛੰਬ ਵਿੱਚ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲੇ ਬੋਰਡ ਹੋਣਗੇ ਖਿੱਚ ਦਾ ਕੇਂਦਰ

ਕੇਸੋ਼ਪੁਰ ਛੰਬ ਵਿੱਚ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲੇ ਬੋਰਡ ਹੋਣਗੇ ਖਿੱਚ ਦਾ ਕੇਂਦਰ

ਨਵੰਬਰ ਮਹੀਨੇ ਤੋਂ ਪਹਿਲ੍ਹਾਂ ਬਦਲੇਗੀ ਨੁਹਾਰ, ਡਿਪਟੀ ਕਮਿਸ਼ਨਰ ਨੇ ਦੌਰਾ ਕਰ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼
ਗੁਰਦਾਸਪੁਰ, 15 ਜੂਨ 2023 – ਦੇਸ਼ ਦਾ ਸੱਭ ਤੋਂ ਪਹਿਲ੍ਹਾਂ ਕਮਿਓਨਿਟੀ ਰਿਜ਼ਰਵ ਕੇਸ਼ੋਪੁਰ-ਮਿਆਣੀ ਕਮਿਊਨਿਟੀ ਰਿਜ਼ਰਵ ਜੋ ਹੁਣ (ਰਾਮਸਰ ਸਾਈਟ) ਵਿੱਚ ਸ਼ੁਮਾਰ ਹੈ ਨੂੰ ਪ੍ਰਮੁੱਖ ਟੂਰਿਸਟ ਡੈਸਟੀਨੇਸ਼ਨ ਦੇ ਤਹਿਤ ਵਿਕਸਿਤ ਕੀਤਾ ਜਾ ਰਿਹਾ ਹੈ। ਨਵੰਬਰ 2023 ਤੋਂ ਪਹਿਲ੍ਹਾਂ ਕੇਸ਼ੋਪੁਰ ਛੰਬ ਦੀ ਨੁਹਾਰ ਬਦਲਨ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ। ਜਿਸ ਦੇ ਚਲਦੀਆਂ ਆਉਣ ਨਵੰਬਰ 2023 ਤੋਂ ਪਹਿਲ੍ਹਾਂ ਇੱਥੇ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਹੋਰ ਜਾਣਕਾਰੀ ਪ੍ਰਦਾਨ ਬੋਰਡ ਲਗਾਏ ਜਾਣਗੇਂ। ਡਿਪਟੀ ਕਮਿਸ਼ਨਰ ਅਗਰਵਾਲ ਵੱਲੋਂ ਬੀਤੇ ਦਿੰਨੀ ਕੇਸ਼ੋਪੁਰ ਛੰਬ ਦਾ ਦੌਰਾ ਕੀਤਾ ਗਿਆ ਅਤੇ ਮੀਟਿੰਗ ਕਰ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ, ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ।
ਦੱਸਣਯੋਗ ਹੈ ਕਿ ਕੇਸ਼ੋਪੁਰ ਛੰਬ ਗੁਰਦਾਸਪੁਰ ਸ਼ਹਿਰ ਤੋਂ 5 ਕਿਲੋਮੀਟਰ ਦੂਰ ਬਹਿਰਾਮਪੁਰ ਸੜਕ ’ਤੇ ਪੈਂਦੀ ਹੈ। ਕੇਸ਼ੋਪੁਰ, ਮਿਆਣੀ, ਡੱਲਾ, ਮੱਟਮ ਤੇ ਮਗਰ ਮੂੰਧੀਆਂ ਨਾਂਅ ਦੇ ਪਿੰਡਾਂ ਤੱਕ 850 ਏਕੜ ਰਕਬੇ ਤੱਕ ਇਹ ਛੰਬ ਫੈਲੀ ਹੋਈ ਹੈ। ਇੱਥੇ ਟੇ ਤੇ ਵੱਡੇ ਤਲਾਬ ਹਨ, ਜਿਨ੍ਹਾਂ ’ਚ ਬਹੁਤਾ ਪਾਣੀ ਨਹੀਂ ਹੁੰਦਾ।
ਕੇਸ਼ੋਪੁਰ ਛੰਬ ਦਾ ਪੂਰਾ ਨਾਂਅ ਮਾਰਚ 2013 ’ਚ ‘ਕੇਸ਼ੋਪੁਰ ਛੰਬ ਕਮਿਊਨਿਟੀ ਰਿਜ਼ਰਵ’ ਰੱਖਿਆ ਗਿਆ ਸੀ ਅਤੇ ਇਹ ਹੁਣ ਰਾਮਸਰ ਸਾਈਟ ਵਿੱਚ ਸ਼ੁਮਾਰ ਹੈ। ਵਣਜੀਵਨ ਵਿਭਾਗ ਨੇ ਇਸ ਨੂੰ ਪੰਛੀਆਂ ਦੀ ਰੱਖ ਵਜੋਂ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਸੀ। ਪ੍ਰਵਾਸੀ ਪੰਛੀ ਹਰ ਸਾਲ ਠੰਢ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਮੱਧਪੂਰਬੀ ਦੇਸ਼ਾਂ, ਸਾਈਬੇਰੀਆ ਦੇ ਬਰਫ਼ਾਨੀ ਮੈਦਾਨਾਂ, ਅਫ਼ਗ਼ਾਨਿਸਤਾਨ, ਤਿੱਬਤ, ਚੀਨ ਤੇ ਰੂਸ ਜਿਹੇ ਦੇਸ਼ਾਂ ਤੋਂ ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਤਹਿ ਕਰਕੇ ਕੇਸ਼ੋਪੁਰ ਛੰਬ ਪਹੁੰਚਦੇ ਹਨ। ਇਹ ਪ੍ਰਵਾਸੀ ਪੰਛੀ ਮਾਰਚ ਮਹੀਨੇ ਦੇ ਅੱਧ ਤੱਕ ਇਥੇ ਹੀ ਰਹਿੰਦੇ ਹਨ ਅਤੇ ਗਰਮੀ ਵੱਧਣ ਦੇ ਨਾਲ ਹੀ ਆਪੋ-ਆਪਣੇ ਦੇਸ਼ਾਂ ਨੂੰ ਪਰਤ ਜਾਂਦੇ ਹਨ। ਇੱਥੇ ਕਰੀਬ 60 ਤੋਂ ਵੱਧ ਪ੍ਰਜਾਤੀਆਂ ਦੇ ਪੰਛੀ ਆਉਂਦੇ ਹਨ ਜਿਨ੍ਹਾਂ ਵਿੱਚ ਸਾਰਸ, ਹੰਸ, ਮੁਰਗ਼ਾਬੀਆਂ ਤੇ ਹੋਰ ਬਹੁਤ ਸਾਰੇ ਵਿਦੇਸ਼ੀ ਪੰਛੀ ਪਾਏ ਜਾਂਦੇ ਹਨ। ਕਈ ਵਾਰ ਇੱਥੇ ਚੀਨ ਦੇ ਖ਼ੁਦਮੁਖ਼ਤਿਆਰ ਖੇਤਰ ਤਿੱਬਤ ਦੇ ਕੈਲਾਸ਼ ਪਰਬਤ ਲਾਗੇ ਗਲੇਸ਼ੀਅਰਾਂ ਦੇ ਤਾਜ਼ਾ ਪਾਣੀ ਤੋਂ ਬਣੀ ਮਾਨਸਰੋਵਰ ਝੀਲ ਤੋਂ ਵੀ ਆਏ ਕੁਝ ਪੰਛੀ ਵੇਖੇ ਗਏ ਹਨ। ਮਾਨਸਰੋਵਰ ਝੀਲ ਦੁਨੀਆ ਦੀ ਸਭ ਤੋਂ ਉੱਚੀ ਤਾਜ਼ੇ ਪਾਣੀ ਦੀ ਝੀਲ ਹੈ।
ਹਰ ਸਾਲ ਸਰਦੀ ਦੇ ਮੌਸਮ ਵਿਚ ਔਸਤਨ 25 ਤੋਂ 30 ਹਜ਼ਾਰ ਪ੍ਰਵਾਸੀ ਪੰਛੀ ਇਥੇ ਆਉਂਦੇ ਹਨ। ‘ਵਰਲਡ ਵਾਈਡ ਫ਼ੰਡ’ ਦੀ ਭਾਰਤੀ ਇਕਾਈ ਵੱਲੋਂ ਹਰ ਸਾਲ ਜਨਵਰੀ ਦੇ ਮਹੀਨੇ ਪ੍ਰਵਾਸੀ ਪੰਛੀਆਂ ਦੀ ਗਿਣਤੀ ਕੀਤੀ ਜਾਂਦੀ ਹੈ ਅਤੇ ਇਹ ਰਿਕਾਰਡ ਰੱਖਿਆ ਜਾਂਦਾ ਹੈ ਕਿ ਕਿਹੜੀ-ਕਿਹੜੀ ਪ੍ਰਜਾਤੀ ਦੇ ਕਿੰਨੇ ਪ੍ਰਵਾਸੀ ਪੰਛੀਆਂ ਨੇ ਇਥੇ ਪ੍ਰਵਾਸ ਕੀਤਾ ਹੈ।
ਕੇਸ਼ੋਪੁਰ ਛੰਬ ਪ੍ਰਵਾਸੀ ਪੰਛੀਆਂ ਲਈ ਕਿਸੇ ਸਵਰਗ ਨਾਲੋਂ ਘੱਟ ਨਹੀਂ ਹੈ। ਇਹੀ ਕਾਰਨ ਹੈ ਕਿ ਸਾਈਬੇਰੀਆ ਦੇ ਬਰਫਾਨੀ ਇਲਾਕੇ ਦੇ ਪੰਛੀ ਸਾਰਸ ਕਰੇਨ ਇਥੇ ਵੱਡੀ ਗਿਣਤੀ ਵਿੱਚ ਪਹੁੰਚਦੇ ਹਨ।ਕੇਸ਼ੋਪੁਰ ਛੰਬ ਵਿਖੇ ਸੈਲਾਨੀਆਂ ਅਤੇ ਪੰਛੀ ਪ੍ਰੇਮੀਆਂ ਦੀ ਸਹੂਲਤ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਖੂਬਸੂਰਤ ਵਿਆਖਿਆ ਕੇਂਦਰ ਬਣਾਇਆ ਗਿਆ ਹੈ, ਜਿਥੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੇਸ਼ੋਪੁਰ ਛੰਬ ਅਤੇ ਇਥੇ ਆਉਣ ਵਾਲੇ ਪ੍ਰਵਾਸੀ ਪੰਛੀਆਂ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਜਾਂਦੀ ਹੈ। ਕੇਸ਼ੋਪੁਰ ਛੰਬ ਵਿੱਚ ਸੂਬਾ ਸਰਕਾਰ ਵੱਲੋਂ ਉੱਚੇ ਟਾਵਰ ਵੀ ਬਣਾਏ ਗਏ ਹਨ ਅਤੇ ਦੂਰਬੀਨ ਦੀ ਸਹੂਲਤ ਦਿੱਤੀ ਗਈ ਹੈ ਤਾਂ ਜੋ ਪੰਛੀ ਪ੍ਰੇਮੀ ਪੰਛੀਆਂ ਨੂੰ ਨੇੜੇ ਤੋਂ ਨੀਝ ਨਾਲ ਦੇਖ ਸਕਣ।

Advertisement
Advertisement
Advertisement
Advertisement
Scroll to Top