Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:18 am

+91 90915 01313 , +91 90916 01313

punjabbanni@gmail.com
punjabbani@yahoo.com

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ
ਅੰਮ੍ਰਿਤਸਰ : ਸ਼ੋ੍ਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਖਾਲਸਾ ਦਰਬਾਰ ਬੰਦੀ ਛੋੜ ਦਿਵਸ ਦੀਵਾਲੀ ਸਮੇਂ ਪੁਰਾਤਨ ਰਵਾਇਤ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਪ੍ਰਾਅਰੰਭ ਹੋਣਗੇ । ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 30 ਅਕਤੂਬਰ ਨੂੰ ਸ੍ਰੀ ਆਖੰਡ ਪਾਠ ਪੂਰਨ ਮਰਯਾਦਾ ਅਨੁਸਾਰ ਅਰੰਭ ਹੋਣਗੇ ਜਿਸ ਦਾ ਭੋਗ 1 ਨਵੰਬਰ ਦਿਵਾਲੀ ਵਾਲੇ ਦਿਨ ਪਵੇਗਾ, 31 ਅਕਤੂਬਰ ਨੂੰ ਸ੍ਰੀ ਦਸਮ ਗ੍ਰੰਥ ਦੇ ਆਖੰਡ ਪਾਠ ਅਰੰਭ ਹੋ ਕੇ 2 ਨਵੰਬਰ ਨੂੰ ਭੋਗ ਪਏਗਾ। ਬੁੱਢਾ ਦਲ ਵਹੀਰ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਬੁੱਢਾ ਦਲ ਰਵਾਇਤ ਮੁਤਾਬਕ ਗੁਰਬਾਣੀ ਕੀਰਤਨ ਕੀਤਾ। ਬਾਬਾ ਇੰਦਰ ਸਿੰਘ ਜਥੇਦਾਰ ਘੋੜਿਆਂ ਨੇ ਗੁਰਇਤਿਹਾਸ ਦੀ ਸਾਂਝ ਪਾਈ । ਸ. ਬੇਦੀ ਨੇ ਦਸਿਆ ਕਿ 2 ਨਵੰਬਰ ਨੂੰ ਦੁਪਹਿਰ 12 ਵਜੇ ਸਮੂਹ ਨਿਹੰਗ ਸਿੰਘਾਂ ਦੇ ਦਲਪੰਥ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਤੋਂ ਪੁਰਾਤਨ ਇਤਿਹਾਸਕ ਨਿਸ਼ਾਨ ਨਿਗਾਰਿਆ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਚੜੇਗਾ ਇਹ ਨਿਹੰਗ ਸਿੰਘਾਂ ਦਾ ਮਹੱਲਾ ਘਿਊ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਰਾਮਬਾਗ ਚੋਂਕ, ਗਾਂਧੀ ਗੇਟ ਹਾਲਗੇਟ, ਹਾਥੀ ਗੇਟ ਤੋਂ ਕਿਲ੍ਹਾ ਗੋਬਿੰਦਗੜ੍ਹ ਚੋਂਕ ਰਾਹੀਂ ਬੀ ਬਲਾਕ ਦੇ ਗਰਾਉਂਡ ਵਿੱਚ ਪੁਜੇਗਾ । ਜਿਥੇ ਨਿਹੰਗ ਸਿੰਘ ਆਪਣੇ ਰਵਾਇਤੀ ਜੰਗਜੂ ਖੇਡਾਂ, ਘੋੜ ਦੌੜ, ਨੇਜੇਬਾਜੀ, ਗੱਤਕਾ ਆਦਿ ਦੇ ਜੋਹਰ ਦਿਖਾਉਣਗੇ ।

Advertisement
Advertisement
Advertisement
Advertisement
Scroll to Top