Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:50 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਨਦਾਤਾ ਦੀ ਸਹੂਲਤ ਲਈ ਡੀਸੀ ਤੇ ਐਸ. ਐਸ. ਪੀ. ਸਮੇਤ ਸਮੁੱਚਾ ਪ੍ਰਸ਼ਾਸਨ ਮੰਡੀਆਂ 'ਚ

ਅੰਨਦਾਤਾ ਦੀ ਸਹੂਲਤ ਲਈ ਡੀਸੀ ਤੇ ਐਸ. ਐਸ. ਪੀ. ਸਮੇਤ ਸਮੁੱਚਾ ਪ੍ਰਸ਼ਾਸਨ ਮੰਡੀਆਂ 'ਚ

ਅੰਨਦਾਤਾ ਦੀ ਸਹੂਲਤ ਲਈ ਡੀਸੀ ਤੇ ਐਸ. ਐਸ. ਪੀ. ਸਮੇਤ ਸਮੁੱਚਾ ਪ੍ਰਸ਼ਾਸਨ ਮੰਡੀਆਂ ‘ਚ
-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫ਼ਟਿੰਗ ਪੂਰੀ ਸਮਰੱਥਾ ਨਾਲ ਜਾਰੀ : ਡਿਪਟੀ ਕਮਿਸ਼ਨਰ
-ਕਿਹਾ, ਲਿਫ਼ਟਿੰਗ ‘ਚ ਪਟਿਆਲਾ ਜ਼ਿਲ੍ਹਾ ਸੂਬੇ ਭਰ ਵਿੱਚ ਮੋਹਰੀ
-ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਖ਼ਰੀਦ ਕੇਂਦਰਾਂ ਦੇ ਦੌਰੇ ਲਗਾਤਾਰ ਜਾਰੀ,ਅਨਾਜ ਮੰਡੀ ਭਾਦਸੋਂ, ਹੱਲਾ ਤੇ ਪਾਲੀਆਂ ਮੰਡੀ ਦਾ ਕੀਤਾ ਦੌਰਾ
ਪਟਿਆਲਾ/ਭਾਦਸੋਂ/ਨਾਭਾ, 24 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕੀਤਾ ਅਤੇ ਝੋਨੇ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ । ਇਸ ਮੌਕੇ ਉਹਨਾਂ ਦੇ ਨਾਲ ਐਸਡੀਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ । ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਨਾਲੋਂ ਨਾਲ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਲਿਫ਼ਟਿੰਗ ਵੀ ਪੂਰੀ ਸਮਰੱਥਾ ਨਾਲ ਕੀਤੀ ਜਾ ਰਹੀ ਹੈ ਤੇ ਆਉਂਦੇ ਦਿਨਾਂ ਵਿੱਚ ਲਿਫ਼ਟਿੰਗ ‘ਚ ਹੋਰ ਤੇਜ਼ੀ ਲਿਆਂਦੀ ਜਾਵੇਗੀ । ਉਹਨਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ 25 ਹਜ਼ਾਰ ਮੀਟ੍ਰਿਕ ਟਨ ਦੀ ਸਮਰੱਥਾ ਨਾਲ ਰੋਜ਼ਾਨਾ ਲਿਫ਼ਟਿੰਗ ਯਕੀਨੀ ਬਣਾਈ ਜਾ ਰਹੀ, ਜਿਸ ਨੂੰ ਹੋਰ ਵੀ ਵਧਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਾਰਦਾਨਾ ਵੀ ਲੋੜ ਅਨੁਸਾਰ ਪੂਰਾ ਹੈ ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਕੁਝ ਹੀ ਦਿਨਾਂ ਅੰਦਰ ਕਾਫ਼ੀ ਮਾਤਰਾ ਵਿੱਚ ਇਕੱਠਾ ਝੋਨਾ ਮੰਡੀਆਂ ਵਿੱਚ ਆਇਆ ਹੈ ਜਿਸ ਦੀ ਲਿਫ਼ਟਿੰਗ ਵੀ ਹੁਣ ਉਸੇ ਰਫ਼ਤਾਰ ਨਾਲ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕੇ ਅੰਨਦਾਤਾ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਸਮੁੱਚਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਏ. ਡੀ. ਸੀਜ਼. ਤੇ ਐਸ. ਡੀ. ਐਮਜ਼. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਤਾਇਨਾਤ ਹਨ । ਡਾ. ਪ੍ਰੀਤੀ ਯਾਦਵ ਨੇ ਹਾਜ਼ਰ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਇਨਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਂਦੇ ਹੋਏ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਤਾਂ ਜੋ ਆਪਾਂ ਸਾਰੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਦੇ ਸਕੀਏ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੋਜ਼ਾਨਾ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਵੱਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੀ ਸਰਹਾਨਾ ਕੀਤੀ ਜਾ ਰਹੀ ਹੈ । ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸਐਸਪੀ ਡਾ. ਨਾਨਕ ਸਿੰਘ ਵੱਲੋਂ ਭਾਦਸੋਂ ਅਨਾਜ ਮੰਡੀ, ਹੱਲਾ ਤੇ ਪਾਲੀਆਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ।

Advertisement
Advertisement
Advertisement
Advertisement
Scroll to Top