Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:11 am

+91 90915 01313 , +91 90916 01313

punjabbanni@gmail.com
punjabbani@yahoo.com

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ
-ਉਦਯੋਗਪਤੀਆਂ ਦੀਆਂ ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਪ੍ਰਵਾਨਗੀਆਂ ਤੇ ਪ੍ਰੋਤਸਾਹਨ ਸਬੰਧੀ ਦਰਖਾਸਤਾਂ ਦਾ ਨਿਪਟਾਰਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਨਿਪਟਾਉਣ ਦੇ ਨਿਰਦੇਸ਼
-ਸਰਕਾਰੀ ਸਕੀਮਾਂ ਤੇ ਸਬਸਿਡੀਆਂ ਦਾ ਲਾਭ ਛੋਟੇ ਉਦਯੋਗਾਂ ਨੂੰ ਦਿੱਤੇ ਜਾਣੇ ਯਕੀਨੀ ਬਣਾਏ ਜਾਣ
-ਸਰਕਾਰ ਦੀਆਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਦਾ ਆਈ. ਟੀ. ਆਈ. ਤੇ ਪੋਲੀਟੈਕਨਿਕ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਹਦਾਇਤ
ਚੰਡੀਗੜ੍ਹ, 24 ਅਕਤੂਬਰ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗ ਭਵਨ ਵਿਖੇ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ (ਜੀ. ਐਮ) ਨਾਲ ਸਮੀਖਿਆ ਮੀਟਿੰਗ ਕੀਤੀ । ਪੰਜਾਬ ਵਿੱਚ ਸਨਅਤੀ ਖੇਤਰ ਦੀ ਉੱਨਤੀ ਅਤੇ ਉਦਯੋਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਲਾਭਾਂ ਬਾਰੇ ਇਸ ਮੌਕੇ ਵਿਸਥਾਰ ਵਿੱਚ ਚਰਚਾ ਕੀਤੀ ਗਈ । ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਸਾਰੇ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਉਦਯੋਗਪਤੀਆਂ ਦੀਆਂ ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਪ੍ਰਵਾਨਗੀਆਂ ਤੇ ਪ੍ਰੋਤਸਾਹਨ ਸਬੰਧੀ ਦਰਖਾਸਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਨਿਪਟਾਰਾ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ । ਸੌਂਦ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਸਨਅਤਕਾਰਾਂ ਨੂੰ ਖੱਜਲ ਖ਼ੁਆਰੀ ਰਹਿਤ ਮਾਹੌਲ ਦੇਣਾ ਸਾਡਾ ਫਰਜ਼ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਸਾਰੇ ਜਨਰਲ ਮੈਨੇਜਰ ਆਪੋ ਆਪਣੇ ਇਲਾਕੇ ਦੇ ਉਦਯੋਗਪਤੀਆਂ ਨਾਲ ਬੇਹਤਰ ਤੇ ਸੁਖਾਵੇਂ ਸਬੰਧ ਬਣਾਕੇ ਰੱਖਣ । ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਤੇ ਸਬਸਿਡੀਆਂ ਦਾ ਲਾਭ ਛੋਟੇ ਉਦਯੋਗਾਂ ਤੇ ਸਨਅਤਕਾਰਾਂ ਨੂੰ ਦਿੱਤਾ ਜਾਣਾ ਵੀ ਯਕੀਨੀ ਬਣਾਇਆ ਜਾਵੇ । ਉਦਯੋਗ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਸਵੈ-ਰੋਜ਼ਗਾਰ ਦੀਆਂ ਸਕੀਮਾਂ ਦਾ ਆਈ. ਟੀ. ਆਈ. ਤੇ ਪੋਲੀਟੈਕਨਿਕ ਵਿੱਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਨੌਜਵਾਨ ਮੁੰਡੇ ਕੁੜੀਆਂ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ, ਇਸ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਵੀ ਵੱਧਣਗੇ । ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਉਦਯੋਗਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਤੇ ਹੋਰ ਸਬਸਿਡੀਆਂ ਲਈ ਵੀ ਆਨਲਾਈਨ ਅਤੇ ਸੋਸ਼ਲ ਮੀਡੀਆ ਦੇ ਮਾਧਿਅਮਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਇਸ ਦਾ ਲਾਹਾ ਜ਼ਿਆਦਾ ਤੋਂ ਜ਼ਿਆਦਾ ਉਦਯੋਗਪਤੀ ਲੈ ਸਕਣ । ਉਨ੍ਹਾਂ ਜਨਰਲ ਮੈਨੇਜਰਾਂ ਨੂੰ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਬਣਾਈ ਰੱਖਣ ਅਤੇ ਹੋਰ ਨਿਵੇਸ਼ਕਾਂ ਨੂੰ ਲੈਕੇ ਆਉਣ ਲਈ ਪ੍ਰੇਰਿਤ ਕੀਤਾ । ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਇਨਵੈਸਟ ਪੰਜਾਬ ਦੇ ਸੀ. ਈ. ਓ. ਡੀ. ਪੀ. ਐਸ. ਖਰਬੰਦਾ ਅਤੇ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰ ਹਾਜ਼ਿਰ ਸਨ ।

Advertisement
Advertisement
Advertisement
Advertisement
Scroll to Top