Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਅਵਾਰਾ ਪਸ਼ੂ ਦੇ ਗੱਡੀ ਅੱਗੇ ਆ ਜਾਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਦੀ ਮੌਤ ਤੇ ਤੀਸਰਾ ਗੰਭੀਰ ਜ਼ਖ਼ਮੀ

ਅਵਾਰਾ ਪਸ਼ੂ ਦੇ ਗੱਡੀ ਅੱਗੇ ਆ ਜਾਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਦੀ ਮੌਤ ਤੇ ਤੀਸਰਾ ਗੰਭੀਰ ਜ਼ਖ਼ਮੀ

ਅਵਾਰਾ ਪਸ਼ੂ ਦੇ ਗੱਡੀ ਅੱਗੇ ਆ ਜਾਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਦੀ ਮੌਤ ਤੇ ਤੀਸਰਾ ਗੰਭੀਰ ਜ਼ਖ਼ਮੀ
ਸੰਗਰੂਰ : ਸਾਡਾ ਕੀ ਕਸੂਰ ਸਾਡਾ ਜਿ਼ਲਾ ਸੰਗਰੂਰ ਦੇ ਨਾਮ ਨਾਲ ਜਾਣੇ ਸ਼ਹਿਰ ਸੰਗਰੂਰ ਵਿੱਚ ਬੀਤੀ ਰਾਤ ਸੰਗਰੂਰ ਦੇ ਨਾਨਕਿਆਂ ਦਾ ਚੌਂਕ ਦੇ ਵਿੱਚ ਉੱਪਰ ਵੱਡਾ ਭਿਆਨਕ ਸੜਕ ਹਾਦਸਾ ਹੋਣ ਨਾਲ ਗੱਡੀ ਵਿਚ ਸਵਾਰ ਤਿੰਨ ਵਿਚੋਂ ਦੋ ਦੀ ਮੌਤ ਹੋ ਗਈ ਹੈ ਜਦੋਂ ਕਿ ਤੀਸਰੇ ਨੂੰ ਗੰਭੀਰ ਹਾਲਤ ਦੇ ਚਲਦਿਆਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਦੀ ਕਿਲਾ ਮਾਰਕੀਟ ਤੋਂ ਲਭਦੀਪ ਨਾਮ ਦਾ ਨੌਜਵਾਨ ਆਪਣੇ ਦੋ ਦੋਸਤਾਂ ਦੇ ਨਾਲ ਰਾਤ ਨੂੰ ਤਕਰੀਬਨ 1 ਵਜੇ ਆਪਣੀ ਦੁਕਾਨ ਬੰਦ ਕਰਕੇ ਆਪਣੇ ਪਿੰਡ ਵੱਲ ਜਾ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਰਸਤੇ ਵਿੱਚ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਨਾਨਕਿਆਂ ਵਾਲੇ ਚੌਂਕ ਵਿੱਚ ਜਾ ਵੱਜੀ । ਹਾਦਸੇ ਵਿੱਚ ਗੱਡੀ ਚਲਾ ਰਹੇ ਜਸਕਰਨ ਸਿੰਘ ਵਾਸੀ ਬਰਨਾਲਾ ਦੀ ਮੌਕੇ `ਤੇ ਮੌਤ ਹੋ ਗਈ, ਜਦਕਿ ਲਵਪ੍ਰੀਤ ਸਿੰਘ ਹਸਪਤਾਲ ਜਾ ਕੇ ਦਮ ਤੋੜਿਆ ਗਿਆ । ਤੀਜੇ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ । ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਵਾਸੀ ਸੰਗਰੂਰ ਵਿਆਹਿਆ ਹੋਇਆ ਸੀ ਅਤੇ ਇੱਕ 7 ਸਾਲਾ ਧੀ ਦਾ ਪਿਤਾ ਸੀ । ਸੰਗਰੂਰ ਸਿਟੀ ਦੇ ਥਾਣਾ ਮੁਖੀ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਉੱਪਰ 174 ਦੀ ਕਾਰਵਾਈ ਕਰ ਦਿੱਤੀ ਗਈ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਹੋ ਰਿਹਾ ਹੈ ਅਤੇ ਪੂਰੇ ਮਾਮਲੇ ਦੇ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top