Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ
ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ : ਮੈਨੇਜਰ ਸਰਬਜੀਤ ਸਿੰਘ
ਪਟਿਆਲਾ 28 ਅਕਤੂਬਰ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ(ਭਾਰਤ ਸਰਕਾਰ) ਨੇ ਐੱਚ. ਡੀ. ਐੱਫ. ਸੀ. ਬੈਂਕ ਅਮਲੋਹ ਬਰਾਂਚ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ:ਕਰਹਾਲੀ ਸਾਹਿਬ ਦੇ ਬਾਹਰ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਜਸਵਿੰਦਰਪਾਲ ਸਿੰਘ ਪਟਿਆਲਾ ਨੇ ਖੂਨਦਾਨ ਕਰਕੇ ਕੀਤਾ । ਇਹ ਖੂਨਦਾਨ ਕੈਂਪ ਸਰਬਜੀਤ ਸਿੰਘ ਰੋਡਾ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਐੱਚ. ਡੀ. ਐੱਫ. ਸੀ. ਬੈਂਕ ਅਮਲੋਹ ਬਰਾਂਚ ਦੇ ਮੈਨੇਜਰ ਸਰਬਜੀਤ ਸਿੰਘ ਨੇ ਸਿਰਕਤ ਕੀਤੀ । ਖੂਨਦਾਨ ਕੈਂਪ ਵਿੱਚ ਵੰਸਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਮਨਿੰਦਰਜੀਤ ਸਿੰਘ, ਯੁਵਰਾਜ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ,ਹਰਪਿੰਦਰ ਸਿੰਘ,ਬਲਵਿੰਦਰ ਸਿੰਘ,ਅਤੇ ਜੁਝਾਰ ਸਿੰਘ ਸਮੇਤ 22 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ । ਖੂਨਦਾਨ ਸਭ ਤੋਂ ਉੱਤਮ ਦਾਨ ਹੈ । ਗਰਮੀ ਦੇ ਕਾਰਨ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ, ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਮੌਕੇ ਹਰਕ੍ਰਿਸ਼ਨ ਸਿੰਘ ਸੁਰਜੀਤ,ਰਾਜਵਿੰਦਰ ਸਿੰਘ,ਬਲਜਿੰਦਰ ਸਿੰਘ ਸੂਬੇਦਾਰ, ਸਤਨਾਮ ਸਿੰਘ ਲੰਗਰ ਇੰਚਾਰਜ,ਪ੍ਰਮੋਦ ਕੁਮਾਰ,ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਜਗਰੂਪ ਸਿੰਘ ਪੰਜੋਲਾ, ਗੁਰਧਿਆਨ ਸਿੰਘ, ਗੁਰਦੀਪ ਸਿੰਘ,ਮੇਹਰ ਸਿੰਘ ਅਤੇ ਕਰਮਵੀਰ ਸਿੰਘ ਘੇਲ ਹਾਜ਼ਰ ਸੀ ।

Advertisement
Advertisement
Advertisement
Advertisement
Scroll to Top