Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਇੰਜੀਨੀਅਰ ਰਾਸਿ਼ਦ ਦੀ ਰੈਗੂਲਰ ਜ਼ਮਾਨਤ ’ਤੇ ਫ਼ੈਸਲਾ 19 ਨਵੰਬਰ ਤੱਕ ਮੁਲਤਵੀ

ਇੰਜੀਨੀਅਰ ਰਾਸਿ਼ਦ ਦੀ ਰੈਗੂਲਰ ਜ਼ਮਾਨਤ ’ਤੇ ਫ਼ੈਸਲਾ 19 ਨਵੰਬਰ ਤੱਕ ਮੁਲਤਵੀ

ਇੰਜੀਨੀਅਰ ਰਾਸਿ਼ਦ ਦੀ ਰੈਗੂਲਰ ਜ਼ਮਾਨਤ ’ਤੇ ਫ਼ੈਸਲਾ 19 ਨਵੰਬਰ ਤੱਕ ਮੁਲਤਵੀ
ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਵਲੋਂ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਸੰਸਦ ਮੈਂਬਰ ਇੰਜੀਨੀਅਰ ਰਾਸਿ਼ਦ ਦੀ ਜ਼ਮਾਨਤ ਦੀ ਅਰਜ਼ੀ ’ਤੇ ਫੈ਼ਸਲਾ 19 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਅੱਤਵਾਦੀ ਫੰਡਿੰਗ ਦੇ ਇੱਕ ਕਥਿਤ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ । ਜੱਜ ਨੇ 10 ਸਤੰਬਰ ਨੂੰ ਸ਼ੇਖ ਅਬਦੁਲ ਰਾਸਿ਼ਦ ਉਰਫ਼ ਇੰਜੀਨੀਅਰ ਰਾਸਿ਼ਦ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਦੇ ਯੋਗ ਬਣਾਉਣ ਲਈ ਉਸ ਦੀ ਰੈਗੂਲਰ ਜ਼ਮਾਨਤ ਪਟੀਸ਼ਨ ’ਤੇ ਹੁਕਮਾਂ ਨੂੰ ਟਾਲਦਿਆਂ ਅੰਤ੍ਰਿਮ ਜ਼ਮਾਨਤ ਦਿੱਤੀ ਸੀ । ਰਾਸਿਦ ਦੀ ਅੰਤ੍ਰਿਮ ਜ਼ਮਾਨਤ ਪਹਿਲਾਂ ਉਸ ਦੇ ਪਿਤਾ ਦੀ ਖਰਾਬ ਸਿਹਤ ਦੇ ਆਧਾਰ ‘ਤੇ 28 ਅਕਤੂਬਰ ਤੱਕ ਵਧਾ ਦਿੱਤੀ ਗਈ ਸੀ । ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਨੇ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਪਟੀਸ਼ਨ ਦਾ ਵਿਰੋਧ ਨਹੀਂ ਕੀਤਾ ਸੀ । ਜ਼ਿਕਰਯੋਗ ਹੈ ਕਿ ਰਾਸ਼ਿਦ 2019 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਐੱਨ. ਆਈ. ਏ. ਨੇ ਉਸਨੂੰ 2017 ਦੇ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤਾ ਸੀ ।

Advertisement
Advertisement
Advertisement
Advertisement
Scroll to Top