Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:55 pm

+91 90915 01313 , +91 90916 01313

punjabbanni@gmail.com
punjabbani@yahoo.com

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ
ਕਿਸਾਨਾਂ ਦੇ ਖਾਤਿਆਂ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ
ਲਿਫਟਿੰਗ ਪ੍ਰਕਿਰਿਆ ਵਿੱਚ ਵੀ ਆਈ ਤੇਜ਼ੀ; ਇਕ ਦਿਨ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਤੋਂ ਪਾਰ
ਡੀ. ਐਫ. ਐਸ. ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ । ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ. ਐਫ. ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰੀਦ ਟੀਚੇ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਤੇਜ਼ੀ ਆਈ ਹੈ ਅਤੇ ਹੁਣ ਤੱਕ ਕੁੱਲ 23,30,117.58 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 27 ਅਕਤੂਬਰ ਨੂੰ ਇੱਕ ਦਿਨ ਵਿੱਚ ਰਿਕਾਰਡ 4.13 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ । ਝੋਨੇ ਦੀਆਂ ਅਦਾਇਗੀਆਂ ਬਾਰੇ ਗੱਲ ਕਰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 7640.55 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਵਿੱਚ ਦੀਵਾਲੀ ਦਾ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾ ਸਕਣ । ਡੀ. ਐਫ. ਐਸ. ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੌਜੂਦਾ ਖਰੀਦ ਸੀਜ਼ਨ ਨਿਰਵਿਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ ।

Advertisement
Advertisement
Advertisement
Advertisement
Scroll to Top