Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:55 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰਨ ਦਾ ਲਾਇਆ ਦੋਸ਼
ਝੋਨੇ ਦੇ ਖਰੀਦ ਸੰਕਟ ਦੌਰਾਨ ਕਿਸਾਨਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ: ਚੀਮਾ
ਕਿਹਾ, ਪੰਜਾਬ ਲੰਬੇ ਸਮੇਂ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ; ਸੂਬੇ ਦੇ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਬੇਇਨਸਾਫ਼ੀ
ਪੰਜਾਬ ਨੇ ਕੇਂਦਰੀ ਅਨਾਜ ਭੰਡਾਰ ਵਿੱਚ ਲਗਾਤਾਰ ਸਭ ਤੋਂ ਵੱਧ ਯੋਗਦਾਨ ਪਾਇਆ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 28 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ । ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਕੇਂਦਰ ਸਰਕਾਰ ਵੱਲੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਵਿੱਚ ਕੀਤੀ ਜਾ ਰਹੀ ਦੇਰੀ ਬਾਰੇ ਜਾਣੂ ਕਰਵਾਇਆ ਹੈ, ਜਿਸ ਕਾਰਨ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਝੋਨੇ ਤੋਂ ਚਾਵਲ ਦੇ ਘੱਟ ਝਾੜ ਦੀ ਸਮੱਸਿਆ ਨੂੰ ਵੀ ਸਾਂਝਾ ਕੀਤਾ ਗਿਆ ਹੈ ਅਤੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਇਸ ਦਾ ਤੁਰੰਤ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ ।

ਭਾਜਪਾ ਵੱਲੋਂ ਕੀਤੇ ਜਾ ਰਹੇ ਗਲਤ ਪ੍ਰਚਾਰ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 40,000 ਕਰੋੜ ਰੁਪਏ ਦੀ ਸੀ.ਸੀ.ਐਲ ਲਿਮਟ ਬਾਰੇ ਭਾਜਪਾ ਆਗੂਆਂ ਦਾ ਦਾਅਵਾ ਜ਼ਮੀਨੀ ਹਕੀਕਤ ਨੂੰ ਸਮਝਣ ਦੀ ਘਾਟ ਨੂੰ ਦਰਸਾਉਂਦਾ ਹੈ, ਕਿਉਂਕਿ ਸੀ.ਸੀ.ਐਲ ਲਿਮਟ ਹਰ ਸਾਲ ਝੋਨੇ-ਕਣਕ ਦੇ ਖਰੀਦ ਸੀਜ਼ਨ ਦੌਰਾਨ ਸਥਾਪਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੀ.ਸੀ.ਐਲ ਸੀਮਾ ਵਿੱਚ ਪਾੜਾ ਕਈ ਵਾਰ 600 ਕਰੋੜ ਰੁਪਏ ਤੋਂ 1,000 ਕਰੋੜ ਰੁਪਏ ਤੱਕ ਹੁੰਦਾ ਹੈ, ਜਿਸਦਾ ਨੁਕਸਾਨ ਪੰਜਾਬ ਸਰਕਾਰ, ਆੜ੍ਹਤੀਆਂ ਜਾਂ ਟਰਾਂਸਪੋਰਟਰਾਂ ਨੂੰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਲਗਭਗ 800 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ । ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਲਿਖੇ ਪੱਤਰਾਂ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗਾਂ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੁੰਦਿਆਂ ਸੂਬੇ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਜੇ.ਪੀ.ਨੱਡਾ ਨਾਲ ਵੀ ਮੁਲਾਕਾਤ ਕਰਕੇ ਸੂਬੇ ਵਿੱਚ ਡੀਏਪੀ ਦੀ ਘਾਟ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ ।
ਕੈਬਨਿਟ ਮੰਤਰੀ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣ ਅਤੇ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਕਿਸਾਨ ਕੇਂਦਰੀ ਪੂਲ ਵਿੱਚ 40 ਪ੍ਰਤੀਸ਼ਤ ਕਣਕ ਅਤੇ 22 ਪ੍ਰਤੀਸ਼ਤ ਚੌਲਾਂ ਦਾ ਯੋਗਦਾਨ ਪਾਉਂਦੇ ਹਨ, ਜੋ ਉਨ੍ਹਾਂ ਦੀ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਬੇਇਨਸਾਫ਼ੀ ਹੈ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮੰਤਰੀ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਕੇਂਦਰ ਸਰਕਾਰ ਕੋਲ ਸੂਬੇ ਦੇ ਹਿਤਾਂ ਦੀ ਜ਼ੋਰਦਾਰ ਵਕਾਲਤ ਕਰਨਗੇ ।

Advertisement
Advertisement
Advertisement
Advertisement
Scroll to Top