Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:57 pm

+91 90915 01313 , +91 90916 01313

punjabbanni@gmail.com
punjabbani@yahoo.com

ਪੱਪੂ ਯਾਦਵ ਨੇ ਲਾਰੈਂਸ ਬਿਸ਼ਨੋਈ ਤੋਂ ਧਮਕੀਆਂ ਮਿਲਣ ਦਾ ਕੀਤਾ ਦਾਅਵਾ

ਪੱਪੂ ਯਾਦਵ ਨੇ ਲਾਰੈਂਸ ਬਿਸ਼ਨੋਈ ਤੋਂ ਧਮਕੀਆਂ ਮਿਲਣ ਦਾ ਕੀਤਾ ਦਾਅਵਾ

ਪੱਪੂ ਯਾਦਵ ਨੇ ਲਾਰੈਂਸ ਬਿਸ਼ਨੋਈ ਤੋਂ ਧਮਕੀਆਂ ਮਿਲਣ ਦਾ ਕੀਤਾ ਦਾਅਵਾ
ਪਟਨਾ : ਬਿਹਾਰ ਦੇ ਪੂਰਨੀਆ ਤੋਂ ਲੋਕ ਸਭਾ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਉਸ ਨੂੰ ਪਿਛਲੇ ਕੁਝ ਦਿਨ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਧਮਕੀਆਂ ਮਿਲ ਰਹੀਆਂ ਹਨ । ਯਾਦਵ ਨੇ ਦਾਅਵਾ ਕੀਤਾ ਕਿ ਪਿਛਲੇ ਤਿੰਨ ਦਿਨ ਤੋਂ ਉਨ੍ਹਾਂ ਨੂੰ ਇੱਕ ਵਿਅਕਤੀ ਨੇ ਬਿਸ਼ਨੋਈ ਬਾਰੇ ਬਿਆਨ ਖਿ਼ਲਾਫ਼ ਚਿਤਾਵਨੀ ਦਿੰਦਿਆਂ ਕਈ ਵਾਰ ਫੋਨ ਕੀਤਾ ਹੈ । ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੇ ਧਮਕੀਆਂ ਬਾਰੇ ਬਿਹਾਰ ਦੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ । ਯਾਦਵ ਦੇ ਪੱਤਰ ਅਨੁਸਾਰ ਇਹ ਫੋਨ ਅਣਪਛਾਤੇ ਵੱਲੋਂ ਕੀਤੇ ਗਏ ਹਨ ਜੋ ਬਿਸ਼ਨੋਈ ਗਰੋਹ ਨਾਲ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਇੱਕ ਫੋਨ ਲਾਰੈਂਸ ਬਿਸ਼ਨੋਈ ਨੇ ਖੁਦ ਕੀਤਾ ਸੀ । ਯਾਦਵ ਨੇ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਲਈ ਸਬੂਤ ਵੀ ਸਾਂਝੇ ਕੀਤੇ ਹਨ। ਯਾਦਵ ਨੇ ਦਾਅਵਾ ਕੀਤਾ ਕਿ ਫੋਨ ਕਰਨ ਵਾਲੇ ਨੇ ਇਹ ਵੀ ਕਿਹਾ ਕਿ ਅਹਿਮਦਾਬਾਦ ਵਿਚਲੀ ਸਾਬਰਮਤੀ ਜੇਲ੍ਹ ਦਾ ਜੈਮਰ 10 ਮਿੰਟ ਲਈ ਬੰਦ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਫੋਨ ਕੀਤਾ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ ।

Advertisement
Advertisement
Advertisement
Advertisement
Scroll to Top