Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 6:28 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 31355 ਘਰਾਂ/ਥਾਂਵਾਂ ’ਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 31355 ਘਰਾਂ/ਥਾਂਵਾਂ ’ਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

228 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ
-ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ
ਪਟਿਆਲਾ 16 ਜੂਨ:
ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਪੈਪਸੂ ਭਾਖੜਾ ਕਲੋਨੀ, ਰਾਮਦਾਸ ਕਲੋਨੀ, ਬਡੂੰਗਰ, ਰਾਘੋਮਾਜਰਾ, ਗ੍ਰੀਨ ਪਾਰਕ ਕਲੋਨੀ, ਗੁਰਬਖਸ਼ ਕਲੋਨੀ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ। ਇਹਨਾਂ ਟੀਮਾਂ ਦਾ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫ਼ੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ।
ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਦੇ 31355 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 228 ਥਾਂਵਾਂ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖ਼ੁਸ਼ਕ ਦਿਵਸ ਮੁਹਿੰਮ ਤਹਿਤ ਦੋ ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਇੱਕ ਹੀ ਡੇਂਗੂ ਦਾ ਕੇਸ ਰਿਪੋਰਟ ਹੋਇਆ ਹੈ ਪ੍ਰੰਤੂ ਬੀਤੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਨੀਵੇਂ ਥਾਂਵਾਂ ਅਤੇ ਘਰਾਂ ਵਿੱਚ ਪਏ ਟੁੱਟੇ ਫ਼ੁੱਟੇ ਬਰਤਨਾਂ ਵਿੱਚ ਪਾਣੀ ਇਕੱਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਵਧਣਾ ਲਾਜ਼ਮੀ ਹੈ। ਇਸ ਲਈ ਡੇਂਗੂ ਦੇ ਫੈਲਣ ਤੋਂ ਰੋਕਣ ਲਈ ਪਾਣੀ ਦੀ ਖੜੋਤ ਨੂੰ ਖ਼ਤਮ ਕਰਨਾ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖ਼ਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਬੁਖ਼ਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੂ ਕਿ ਇੱਕ ਵਾਇਰਲ ਬੁਖ਼ਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫ਼ਰਿਜਾਂ ਦੀਆਂ ਟਰੇਆਂ ਨੂੰ ਸਾਫ਼ ਕਰਨਾ ਯਕੀਨੀ ਬਣਾਉਣ ਅਤੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top