Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:47 pm

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਪੁੱਤਰਾਂ ਨੂੰ ਜਨਮ ਦੇ ਕੇ ਮਰਨ ਪਿੱਛੋਂ ਮਾਂ ਨੇ ਵੀ ਤੋੜਿਆ ਦਮ

ਤਿੰਨ ਪੁੱਤਰਾਂ ਨੂੰ ਜਨਮ ਦੇ ਕੇ ਮਰਨ ਪਿੱਛੋਂ ਮਾਂ ਨੇ ਵੀ ਤੋੜਿਆ ਦਮ

ਤਿੰਨ ਪੁੱਤਰਾਂ ਨੂੰ ਜਨਮ ਦੇ ਕੇ ਮਰਨ ਪਿੱਛੋਂ ਮਾਂ ਨੇ ਵੀ ਤੋੜਿਆ ਦਮ
ਪਟਿਆਲਾ : ਬੀਤੇ ਦੇਰ ਸ਼ਾਮ ਇੱਕੋ ਸਮੇਂ 3 ਪੁੱਤਰਾਂ ਦੇ ਜਨਮ ਦੇਣ ਤੋਂ ਬਾਅਦ 24 ਸਾਲ ਦੀ ਨੌਜਵਾਨ ਮਾਂ ਵੀ ਅਪਣੇ ਪੁੱਤਰਾਂ ਦੀ ਮੌਤ ਤੋਂ ਕਰੀਬ 6 ਘੰਟੇ ਬਾਅਦ ਚੱਲ ਵਸੀ । ਇਸ ਦੁਖਦਾਇਕ ਖ਼ਬਰ ਨਾਲ ਪ੍ਰਵਾਰਾਂ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ ਤੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਫੈਲ ਗਈ ਹੈ । ਅੱਜ ਦੁਪਹਿਰ ਤਿੰਨੇ ਪੁੱਤਰਾਂ ਸਮੇਤ ਔਰਤ ਦਾ ਪਿੰਡ ਕੋਟੜਾ ਦੇ ਸ਼ਮਸ਼ਾਨਘਾਟ ਵਿਚ ਸਸਕਾਰ ਕਰ ਦਿਤਾ ਗਿਆ ਹੈ।ਪਿੰਡ ਕੋਟੜਾ ਲਹਿਲ ਦੇ ਪੰਚ ਅਮਨਦੀਪ ਸਿੰਘ ਨੇ ਦਸਿਆ ਕਿ ਮੇਰੇ ਚਚੇਰੇ ਭਰਾ ਹਸਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ (24) ਨੂੰ ਜਣੇਪੇ ਤੋਂ ਪਹਿਲਾਂ 26 ਅਕਤੂਬਰ ਨੂੰ ਸਾਂਹ ਲੈਣ ਦੀ ਤਕਲੀਫ਼ ਸ਼ੁਰੂ ਹੋ ਗਈ ਸੀ, ਜਿਸ ਕਰ ਕੇ ਪ੍ਰਵਾਰ ਵਲੋਂ, ਮਨਦੀਪ ਕੌਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਦੇਰ ਸ਼ਾਮ ਕਰੀਬ 7.30 ਵਜੇ ਡਾਕਟਰਾਂ ਨੇ ਉਸ ਦੇ ਪੇਟ ਦਾ ਅਪ੍ਰੇਸ਼ਨ ਕਰ ਕੇ 3 ਪੁੱਤਰਾਂ ਨੂੰ ਜਨਮ ਦਿਵਾਇਆ, ਜਿਨ੍ਹਾਂ ਵਿਚੋਂ 2 ਪੁੱਤਰ ਮ੍ਰਿਤਕ ਪਾਏ ਗਏ ਅਤੇ ਤੀਸਰੇ ਪੁੱਤਰ ਨੇ ਵੀ 4-5 ਮਿੰਟ ਔਖੇ ਸਾਹ ਲੈਣ ਤੋਂ ਬਾਅਦ ਦਮ ਤੋੜ ਦਿਤਾ। ਪੁੱਤਰਾਂ ਦੀ ਮੌਤ ਤੋਂ 6 ਘੰਟੇ ਬਾਅਦ ਰਾਤ ਦੇ ਕਰੀਬ 2 ਵਜੇ ਮੇਰੀ ਭਰਜਾਈ ਮਨਦੀਪ ਕੌਰ (24) ਨੇ ਵੀ ਦਮ ਤੋੜ ਦਿਤਾ । ਉਨ੍ਹਾਂ ਦਸਿਆ ਕਿ ਮਨਦੀਪ ਕੌਰ ਚੰਗੇ ਸੁਭਾਅ ਵਾਲੀ ਔਰਤ ਸੀ। ਉਸ ਦੀ ਮੌਤ ਨਾਲ ਪ੍ਰਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।

Advertisement
Advertisement
Advertisement
Advertisement
Scroll to Top