Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:20 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਾ ਵੜਿੰਗ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ

ਰਾਜਾ ਵੜਿੰਗ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ

ਰਾਜਾ ਵੜਿੰਗ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ
ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ।ਰਾਜਾ ਵੜਿੰਗ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜੱਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇੱਕ ਨਿਮਾਣੇ ਸਿੱਖ ਵੱਜੋਂ ਹਮੇਸ਼ਾ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਮੰਨਦਾ ਰਿਹਾਂਗਾ । ਆਪ ਜਿਸ ਅਸਥਾਨ ਉੱਤੇ ਬਿਰਾਜਮਾਨ ਹੋ ਮੈਂ ਉਸ ਬਾਰੇ ਕਦੇ ਵੀ ਕੋਈ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ । ਮੈਂ ਸਿੱਖ ਮਰਿਆਦਾ ਵਿੱਚ ਰਹਿਣ ਵਾਲਾ ਸਿੱਖ ਹਾਂ ਤੇ ਮੇਰੇ ਵਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਟਿੱਪਣੀਆਂ ਕਿਸੇ ਹੋਰ ਸਿਆਸੀ ਪਾਰਟੀ ਸੰਬੰਧੀ ਸਨ । ਫਿਰ ਵੀ ਜੇਕਰ ਅਣਜਾਣੇ ਵਿੱਚ ਮੈਥੋਂ ਜੋ ਇਸ ਮਹਾਨ ਸੰਸਥਾ ਦੀ ਸ਼ਾਨ ਤੇ ਅਜਮਤ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ । ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਪਾਸੋਂ ਮੁਆਫ਼ੀ ਦਾ ਤਲਬਗਾਰ ਹਾਂ । ਮੈਂ ਸਮਝਦਾ ਹਾਂ ਕਿ ਮਨੁੱਖ ਭੁਲਣਹਾਰ ਹੈ ਅਤੇ ਗੁਰੂ ਬਖਸ਼ਿੰਦ ਹੈ, ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿਚ ਹੋਈ ਮੇਰੀ ਉਪਰੋਕਤ ਖੁਨਾਮੀ ਨੂੰ ਬਖਸ਼ ਦਿੱਤਾ ਜਾਵੇ। ਆਪ ਦਾ ਹੁਕਮ ਹਮੇਸਾ ਸਿਰ ਮੱਥੇ ।

Advertisement
Advertisement
Advertisement
Advertisement
Scroll to Top