Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਮੁਲਾਜ਼ਮ ਨੇ ਆਪਣੀ ਹੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਲਗਾਇਆ ਮੌਤ ਨੂੰ ਗਲੇ

ਪੁਲਸ ਮੁਲਾਜ਼ਮ ਨੇ ਆਪਣੀ ਹੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਲਗਾਇਆ ਮੌਤ ਨੂੰ ਗਲੇ

ਪੁਲਸ ਮੁਲਾਜ਼ਮ ਨੇ ਆਪਣੀ ਹੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਲਗਾਇਆ ਮੌਤ ਨੂੰ ਗਲੇ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਇਕ ਪੁਲਿਸ ਮੁਲਾਜ਼ਮ ਹੋਮਗਾਰਡ ਜਵਾਨ ਨੇ ਆਪਣੀ ਹੀ ਗੰਨ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ, ਜਿਸਦੀ ਪਛਾਣ ਸੰਤੋਖਪਾਲ ਸਿੰਘ ਵਜੋਂ ਹੋਈ ਹੈ। ਮੌਕੇ `ਤੇ ਲੋਕਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ । ਇਸ ਮੌਕੇ `ਤੇ ਐਸ. ਐਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਸੰਤੋਖਪਾਲ ਸਿੰਘ ਜੋ ਕਿ ਹੋਮਗਾਰੜ੍ਹ ਦਾ ਜਵਾਨ ਹੈ ਪਿਛਲੇ ਕਾਫੀ ਸਮੇਂ ਤੋਂ ਬੀਜੇਪੀ ਲੀਡਰ ਬਲਵਿੰਦਰ ਬੱਬਾ ਨਾਲ ਡਿਊਟੀ ਕਰ ਰਿਹਾ ਸੀ । ਅੱਜ ਸਵੇਰੇ ਉਹਨਾਂ ਨੂੰ ਸੂਚਨਾ ਮਿਲੀ ਕਿ ਹੋਮਗਾਰਡ ਦੇ ਜਵਾਨ ਵੱਲੋਂ ਆਪਣੀ ਹੀ ਗੰਨ ਨਾਲ ਖ਼ੁਦਕੁਸ਼ੀ ਕਰ ਲਈ ਹੈ। ਉਹਨਾਂ ਨੇ ਕਿਹਾ ਇਹ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਸੀ ਅਤੇ ਇਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ । ਜਾਂਚ ਅਧਿਕਾਰੀ ਵੱਲੋਂ ਮੌਕੇ `ਤੇ ਜਾਂਚ ਕੀਤੀ ਜਾ ਰਹੀ ਹੈ । ਇਸ ਦੀ ਉਮਰ 40-42 ਸਾਲ ਦੱਸੀ ਜਾ ਰਹੀ ਹੈ ਅਤੇ ਪਰਿਵਾਰ ਦੇ ਮੈਂਬਰਾਂ ਤੋਂ ਆਉਣ ਤੋਂ ਬਾਅਦ ਹੀ ਕੁਝ ਜਾਣਕਾਰੀ ਪਤਾ ਲੱਗੇਗੀ ਕਿ ਇਸ ਨੂੰ ਕੋਈ ਤਣਾਅ ਸੀ ਜਾਂ ਨਹੀਂ ।

Advertisement
Advertisement
Advertisement
Advertisement
Scroll to Top