Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:36 am

+91 90915 01313 , +91 90916 01313

punjabbanni@gmail.com
punjabbani@yahoo.com

ਸ. ਗੁਰਿੰਦਰ ਸਿੰਘ ਬਾਵਾ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ

ਸ. ਗੁਰਿੰਦਰ ਸਿੰਘ ਬਾਵਾ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ

ਸ. ਗੁਰਿੰਦਰ ਸਿੰਘ ਬਾਵਾ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ
ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਪਹਿਲੇ ਮੁਖੀ ਬਾਬਾ ਬਿਨੋਦ ਸਿੰਘ ਦੀ 15 ਪੀੜੀ ਦੇ ਵੰਸ਼ਜ ਉਘੇ ਫਿਲਮ ਇੰਡਸਟਰੀ ਦੇ ਥੰਮ੍ਹ ਮੰਨੇ ਜਾਂਦੇ ਮੁੰਬਈ ਦੇ ਨਾਮਵਰ ਸਨਅਤਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ, ਗੁ: ਮੱਲ ਅਖਾੜਾ ਸਾਹਿਬ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ। ਇਸ ਮਿਲਣੀ ਸਮੇਂ ਪੰਥਕ ਵਿਚਾਰਾਂ ਦੇ ਨਾਲ ਨਾਲ ਛਾਉਣੀ ਬਾਰੇ ਕੁੱਝ ਪ੍ਰਬੰਧਕੀ ਨੁਕਤੇ ਵੀ ਵਿਚਾਰੇ ਗਏ । ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਬੁੱਢਾ ਦਲ ਦੇ ਜੁਝਾਰੂ ਸ਼ਾਨਾਮੱਤੇ ਇਤਿਹਾਸ ਬਾਰੇ ਵੀ ਚਾਨਣਾ ਪਾਇਆ। ਸ. ਬਾਵਾ ਨੂੰ ਬੁੱਢਾ ਦਲ ਇਤਿਹਾਸ ਬਾਰੇ ਵੀ ਭਰਪੂਰ ਜਾਣਕਾਰੀ ਦਿਤੀ। ਸ. ਗੁਰਿੰਦਰ ਸਿੰਘ ਬਾਵਾ ਨੂੰ ਵਿਰਾਸਤ ਬੁੱਢਾ ਦਲ, ਬਾਬਾ ਬਿਨੋਦ ਸਿੰਘ ਦਾ ਜੀਵਨ ਤੇ ਸੰਘਰਸ਼ ਬੁੱਢਾ ਦਲ ਦੀ ਤਵਾਰੀਖ, ਅਕਾਲੀ ਬਾਬਾ ਫੂਲਾ ਸਿੰਘ ਦਾ ਜੀਵਨ ਸੰਘਰਸ਼ ਲੇਖਕ ਦਿਲਜੀਤ ਸਿੰਘ ਬੇਦੀ ਦੀਆਂ ਲਿਖੀਆਂ ਕਿਤਾਬਾਂ ਭੇਟ ਕੀਤੀਆਂ ਗਈਆਂ। ਇਸ ਸਮੇਂ ਬਾਬਾ ਬਲਬੀਰ ਸਿੰਘ, ਸ. ਦਿਲਜੀਤ ਸਿੰਘ ਬੇਦੀ, ਬੀਬੀ ਪਰਮਜੀਤ ਕੌਰ ਪਿੰਕੀ, ਸ. ਹਰਮੀਤ ਸਿੰਘ ਸਲੂਜਾ, ਬੀਬੀ ਹਰਭਜਨ ਕੌਰ ਬਾਵਾ, ਸ੍ਰੀ ਰਕੇਸ਼ ਵਰਮਾ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top