Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹੇ ਦੀਆਂ ਮੰਡੀਆਂ ਵਿੱ’ਚ ਝੋਨੇ ਦੀ ਚੁਕਾਈ ‘ਚ ਤੇਜ਼ੀ; ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਕੀਤੀ ਅਦਾਇਗੀ

ਜਿਲ੍ਹੇ ਦੀਆਂ ਮੰਡੀਆਂ ਵਿੱ’ਚ ਝੋਨੇ ਦੀ ਚੁਕਾਈ ‘ਚ ਤੇਜ਼ੀ; ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਕੀਤੀ ਅਦਾਇਗੀ

ਜਿਲ੍ਹੇ ਦੀਆਂ ਮੰਡੀਆਂ ਵਿੱ’ਚ ਝੋਨੇ ਦੀ ਚੁਕਾਈ ‘ਚ ਤੇਜ਼ੀ; ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਕੀਤੀ ਅਦਾਇਗੀ
ਬਟਾਲਾ : ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ 457615 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 66 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ । ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 176865 ਮੀਟਰਕ ਟਨ, ਮਾਰਕਫੈੱਡ ਵਲੋਂ 188921 ਮੀਟਰਕ ਟਨ, ਪਨਸਪ ਵਲੋਂ 107937 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 52341 ਐੱਫ.ਸੀ.ਆਈ ਵੱਲੋਂ 1508 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ।

Advertisement
Advertisement
Advertisement
Advertisement
Scroll to Top