Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਲੋਕ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਲੋਕ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਲੁਧਿਆਣਾ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ । ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ ਨੇ ਕਿਹਾ ਕਿ ਵਿਸ਼ਵ-ਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਜੀ ਦੇ ਆਸ਼ੀਰਵਾਦ ਦਾ ਸਿੱਧਾ ਨਤੀਜਾ ਹੈ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡੀ. ਸੀ. ਸ੍ਰੀ ਜਤਿੰਦਰ ਜੋਰਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ । ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਅਨੁਸਾਰ ਮਾਣ ਅਤੇ ਸਵੈ-ਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਉਣਾ ਹੈ । ਭਗਵਾਨ ਵਿਸ਼ਵਕਰਮਾ ਨੂੰ ਬ੍ਰਹਿਮੰਡ ਦੇ ਸਰਵ ਉੱਚ ਆਰਕੀਟੈਕਟ ਵਜੋਂ ਸਤਿਕਾਰਿਆ ਜਾਂਦਾ ਹੈ, ਜਿਸ ਨੂੰ ਉਦਯੋਗਿਕ ਪ੍ਰਕਿਰਿਆਵਾਂ ਵਿੱਚ ਵਰਤੀਆਂ ਜਾਂਦੀਆਂ ਸਾਰੀਆਂ ਮਸ਼ੀਨਰੀ ਅਤੇ ਸੰਦਾਂ ਦੇ ਮਾਸਟਰ ਵਜੋਂ ਜਾਣਿਆ ਜਾਂਦਾ ਹੈ ।

Advertisement
Advertisement
Advertisement
Advertisement
Scroll to Top