Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:40 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵਾਨ ਵਿਸ਼ਵਕਰਮਾ ਜੀ ਨੂੰ ਮੰਨਣ ਵਾਲਿਆਂ ਨੇ ਦੇਸ਼ ਤੇ ਸਮਾਜ ਦੀ ਤਰੱਕੀ 'ਚ ਅਹਿਮ ਯੋਗਦਾਨ ਪਾਇਆ : ਡਾ. ਬਲਬੀਰ ਸਿੰਘ

ਭਗਵਾਨ ਵਿਸ਼ਵਕਰਮਾ ਜੀ ਨੂੰ ਮੰਨਣ ਵਾਲਿਆਂ ਨੇ ਦੇਸ਼ ਤੇ ਸਮਾਜ ਦੀ ਤਰੱਕੀ 'ਚ ਅਹਿਮ ਯੋਗਦਾਨ ਪਾਇਆ : ਡਾ. ਬਲਬੀਰ ਸਿੰਘ

ਭਗਵਾਨ ਵਿਸ਼ਵਕਰਮਾ ਜੀ ਨੂੰ ਮੰਨਣ ਵਾਲਿਆਂ ਨੇ ਦੇਸ਼ ਤੇ ਸਮਾਜ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾਇਆ : ਡਾ. ਬਲਬੀਰ ਸਿੰਘ
-‘ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਦਾ ਸੱਦਾ’
-ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਗਵਾਨ ਵਿਸ਼ਵਕਰਮਾ ਪੂਜਾ ਦਿਵਸ ਮੌਕੇ ਲਾਹੌਰੀ ਗੇਟ ਸ੍ਰੀ ਵਿਸ਼ਵਕਰਮਾ ਮੰਦਿਰ ‘ਚ ਨਤਮਸਤਕ
ਪਟਿਆਲਾ, 2 ਨਵੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਲਾਹੌਰੀ ਗੇਟ ਵਿਖੇ ਸਥਿਤ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਮੌਕੇ ਸ਼ਿਰਕਤ ਕੀਤੀ । ਸ੍ਰੀ ਵਿਸ਼ਵਕਰਮਾ ਚੈਰੀਟੇਬਲ, ਐਜੂਕੇਸ਼ਨ ਅਤੇ ਵੈਲਫੇਅਰ ਟਰੱਸਟ ਵੱਲੋਂ ਕਰਵਾਏ ਸਮਾਗਮ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵਕਰਮਾ ਜੀ ਨੂੰ ਮੰਨਣ ਵਾਲੇ ਮਿਹਨਤਕਸ਼ ਲੋਕਾਂ ਨੇ ਦੇਸ਼ ਤੇ ਸਮਾਜ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾਇਆ ਹੈ । ਸਿਹਤ ਮੰਤਰੀ ਨੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਦੀ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਜਰੂਰ ਪਾਵੇ ।
ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਅਮਨ- ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਤੇ ਸਮਾਜ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਬਲਤੇਜ ਪੰਨੂ ਅਤੇ ਐਡਵੋਕੇਟ ਰਾਹੁਲ ਸੈਣੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ । ਡਾ. ਬਲਬੀਰ ਸਿੰਘ ਨੇ ਦਿਵਾਲੀ ਮੌਕੇ ਖ਼ਤਰਨਾਕ ਪੱਧਰ ‘ਤੇ ਵਧੇ ਪ੍ਰਦੂਸ਼ਣ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅਪੀਲ ਕੀਤੀ ਕਿ ਛੋਟੇ ਬੱਚਿਆਂ ਤੇ ਬਜ਼ੁਰਗਾਂ ਨੂੰ ਬਿਮਾਰੀਆਂ ਤੋਂ ਬਚਾਉਣ ਸਮੇਤ ਸਾਂਹ, ਛਾਤੀ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਪਟਾਕੇ ਵਜਾਉਣ ਤੋਂ ਸਦਾ ਲਈ ਗੁਰੇਜ਼ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਕੂੜੇ ਤੇ ਪਰਾਲੀ ਨੂੰ ਅੱਗ ਵੀ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਹੋਣ ਨਾਲ ਬਹੁਤ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ ।
ਇਸ ਮੌਕੇ ਵਿਸ਼ਵਕਰਮਾ ਮੰਦਿਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਹਿਲ, ਸੀਨੀਅਰ ਮੀਤ ਪ੍ਰਧਾਨ ਕੇਸਰ ਸਿੰਘ, ਮੀਤ ਪ੍ਰਧਾਨ ਨਰਿੰਦਰ ਸਿੰਘ, ਸਕੱਤਰ ਜਤਿੰਦਰ ਸਿੰਘ, ਲੀਗਲ ਸਲਾਹਕਾਰ ਅਮਰੀਕ ਸਿੰਘ ਧੀਮਾਨ, ਸਰਬਜੀਤ ਸਿੰਘ ਧੀਮਾਨ ਜੈ ਭਾਰਤ ਕੰਬਾਇਨ ਤੇ ਵੇਦ ਕਪੂਰ ਨੇ ਡਾ. ਬਲਬੀਰ ਸਿੰਘ ਦਾ ਸਨਮਾਨ ਕੀਤਾ। ਸਿਹਤ ਮੰਤਰੀ ਨੇ ਕਮੇਟੀ ਵੱਲੋਂ ਦਿੱਤੇ ਮੰਗ ਪੱਤਰ ‘ਚ ਦਰਜ ਮੰਗਾਂ ਪੂਰੀਆਂ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਮਿਹਨਤਕਸ਼ ਵਿਅਕਤੀ ਦੇ ਨਾਲ ਖੜ੍ਹੀ ਹੈ । ਸਮਾਗਮ ਮੌਕੇ ਸਾਬਕਾ ਏ. ਡੀ. ਜੀ. ਪੀ. ਗੁਰਿੰਦਰ ਸਿੰਘ ਢਿੱਲੋਂ, ਸਰਪ੍ਰਸਤ ਸੁਖਦੇਵ ਸਿੰਘ, ਬਾਬੂ ਰਮੇਸ਼ ਧੀਮਾਨ ਮੈਨੇਜਰ, ਕੁਲਦੀਪ ਸਿੰਘ ਖ਼ਜ਼ਾਨਚੀ, ਹਰਵਿੰਦਰ ਸਿੰਘ, ਸੁਰਤੀਨਾਥ ਜੰਡੂ, ਗੁਰਸ਼ਰਨ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਮਨੋਜ ਸੱਗੂ, ਵਿਕਰਮ ਸੱਗੂ, ਹਰਿੰਦਰ ਸਿੰਘ ਸਨੌਰੀ ਅੱਡਾ, ਸਨਦੀਪ ਸੱਗੂ ਤੇ ਹੋਰ ਪਤਵੰਤੇ ਮੌਜੂਦ ਸਨ। ਇਸ ਮੌਕੇ ਮੈਡੀਕਲ ਕੈਂਪ ਵੀ ਲਗਾਇਆ ਗਿਆ ।

Advertisement
Advertisement
Advertisement
Advertisement
Scroll to Top