Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:40 am

+91 90915 01313 , +91 90916 01313

punjabbanni@gmail.com
punjabbani@yahoo.com

ਗਲੋਬਲ ਸਿੱਖ ਕੌਂਸਲ ਦੇ ਮੁੜ ਪ੍ਰਧਾਨ ਬਣੇ ਕੰਵਲਜੀਤ ਕੌਰ

ਗਲੋਬਲ ਸਿੱਖ ਕੌਂਸਲ ਦੇ ਮੁੜ ਪ੍ਰਧਾਨ ਬਣੇ ਕੰਵਲਜੀਤ ਕੌਰ

ਗਲੋਬਲ ਸਿੱਖ ਕੌਂਸਲ ਦੇ ਮੁੜ ਪ੍ਰਧਾਨ ਬਣੇ ਕੰਵਲਜੀਤ ਕੌਰ
ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ
ਚੰਡੀਗੜ੍ਹ : ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ (ਜੀ. ਐਸ. ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ. ਜੀ . ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ । ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ । ਚੋਣ ਪ੍ਰਕਿਰਿਆ ਨੂੰ ਚਲਾਉਣ ਲਈ ਇੰਡੋਨੇਸ਼ੀਆ ਦੇ ਡਾ: ਕਰਮਿੰਦਰ ਸਿੰਘ ਢਿੱਲੋਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ। ਮੀਟਿੰਗ ਦੌਰਾਨ ਹਰਜੀਤ ਸਿੰਘ ਗਰੇਵਾਲ ਨੂੰ ਸਕੱਤਰ ਅਤੇ ਹਰਸਰਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ । ਇਸ ਤੋਂ ਇਲਾਵਾ ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਅਤੇ ਭਾਰਤ ਤੋਂ ਰਾਮ ਸਿੰਘ ਰਾਠੌਰ ਨੂੰ ਉਪ ਪ੍ਰਧਾਨ ਚੁਣਿਆ ਗਿਆ ।
ਇਸ ਮੌਕੇ ਜੀ. ਐਸ. ਸੀ. ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ। ਮਲੇਸ਼ੀਆ ਤੋਂ ਜਗੀਰ ਸਿੰਘ, ਬਰਤਾਨੀਆ ਤੋਂ ਸਤਨਾਮ ਸਿੰਘ ਪੂਨੀਆ, ਫਰਾਂਸ ਤੋਂ ਗੁਰਦਿਆਲ ਸਿੰਘ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਅਤੇ ਆਸਟਰੇਲੀਆ ਤੋਂ ਹਰਬੀਰ ਪਾਲ ਸਿੰਘ ਭਾਟੀਆ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ । ਲਾਰਡ ਇੰਦਰਜੀਤ ਸਿੰਘ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦੇ ਹੋਏ ਸੰਸਥਾ ਨੂੰ ਆਪਣਾ ਤਜਰਬਾ ਅਤੇ ਮਾਰਗਦਰਸ਼ਨ ਦਿੰਦੇ ਰਹਿਣਗੇ । ਇੱਕ ਸੰਯੁਕਤ ਆਲਮੀ ਸਿੱਖ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਕੌਂਸਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਇਸ ਮੀਟਿੰਗ ਦੌਰਾਨ ਅਗਲੇ ਸਾਲਾਂ ਵਿੱਚ ਜੀ.ਐਸ.ਸੀ. ਦੀ ਪਹੁੰਚ ਨੂੰ 30 ਹੋਰ ਦੇਸ਼ਾਂ ਵਿੱਚ ਵਧਾਉਣ ਦਾ ਸੰਕਲਪ ਲਿਆ ਹੈ ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਬਿਹਤਰੀ ਲਈ ਕੌਂਸਲ ਵੱਲੋਂ ਕਾਰਜ ਕੀਤੇ ਜਾਣਗੇ । ਜਿ਼ਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਅਤੇ 1945 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਅਨੁਕੂਲ ਕਦਰਾਂ-ਕੀਮਤਾਂ ਅਤੇ ਨੀਤੀਆਂ ਨੂੰ ਉਤਸ਼ਾਹਿਤ ਕਰਨ, ਪ੍ਰਚਾਰ ਕਰਨ ਅਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ਵ ਭਰ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੇ ਗੱਠਜੋੜ ਵਜੋਂ ਜੀ. ਐਸ. ਸੀ. ਦਾ ਗਠਨ ਸਾਲ 2014 ਵਿੱਚ ਆਸਟ੍ਰੇਲੀਆ ਵਿਖੇ ਹੋਈ ਪਹਿਲੀ ਏ. ਜੀ. ਐਮ. ਦੌਰਾਨ ਕੀਤਾ ਗਿਆ ਸੀ ।

Advertisement
Advertisement
Advertisement
Advertisement
Scroll to Top