Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:03 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਪਿੰਡ ਢੰਡੋਲੀ ਖੁਰਦ ਅਤੇ ਜਨਾਲ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ

ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਪਿੰਡ ਢੰਡੋਲੀ ਖੁਰਦ ਅਤੇ ਜਨਾਲ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ

ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਪਿੰਡ ਢੰਡੋਲੀ ਖੁਰਦ ਅਤੇ ਜਨਾਲ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਵੀ ਲਿਆ ਜਾਇਜ਼ਾ
ਦਿੜ੍ਹਬਾ, 1 ਨਵੰਬਰ : ਸਬ ਡਵੀਜ਼ਨ ਦਿੜ੍ਹਬਾ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਦੀ ਚੱਲ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਹੋਰਨਾਂ ਅਧਿਕਾਰੀਆਂ ਸਮੇਤ ਪਿੰਡ ਢੰਡੋਲੀ ਖੁਰਦ ਅਤੇ ਜਨਾਲ ਵਿਖੇ ਕਿਸਾਨਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ । ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਦੀ ਥਾਂ ਉੱਤੇ ਮਿੱਟੀ ਵਿੱਚ ਹੀ ਰਲਾਉਣ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਦੱਸਿਆ ਗਿਆ ਹੈ ਕਿ ਉਹ ਕਿਹੜੇ ਢੰਗਾਂ ਨਾਲ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰ ਸਕਦੇ ਹਨ । ਐਸ. ਡੀ. ਐਮ. ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਇਹਨਾਂ ਬਿਮਾਰੀਆਂ ਤੋਂ ਬਚਾਅ ਲਈ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ ਗਿਆ । ਇਸ ਉਪਰੰਤ ਐਸਡੀਐਮ ਵੱਲੋਂ ਦਿੜਬਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ ਗਿਆ । ਉਹਨਾਂ ਨੇ ਮੌਕੇ ਉਤੇ ਮੌਜੂਦ ਅਧਿਕਾਰੀਆਂ ਨੂੰ ਸੁੱਕੇ ਝੋਨੇ ਦੀ ਨਾਲੋ ਨਾਲ ਖਰੀਦ ਅਤੇ ਲਿਫਟਿੰਗ ਤੇ ਅਦਾਇਗੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ।

Advertisement
Advertisement
Advertisement
Advertisement
Scroll to Top