Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:20 pm

+91 90915 01313 , +91 90916 01313

punjabbanni@gmail.com
punjabbani@yahoo.com

ਆਪਣੇ ਖੇਤ ਵਿਚ ਦੀਵਾ ਲਗਾ ਕੇ ਵਾਪਸ ਆ ਰਹੇ ਬੱਚੇ ਦੀ ਸੜਕ ਹਾਦਸੇ ਵਿਚ ਹੋਈ ਮੌਤ

ਆਪਣੇ ਖੇਤ ਵਿਚ ਦੀਵਾ ਲਗਾ ਕੇ ਵਾਪਸ ਆ ਰਹੇ ਬੱਚੇ ਦੀ ਸੜਕ ਹਾਦਸੇ ਵਿਚ ਹੋਈ ਮੌਤ

ਆਪਣੇ ਖੇਤ ਵਿਚ ਦੀਵਾ ਲਗਾ ਕੇ ਵਾਪਸ ਆ ਰਹੇ ਬੱਚੇ ਦੀ ਸੜਕ ਹਾਦਸੇ ਵਿਚ ਹੋਈ ਮੌਤ
ਸੰਗਰੂਰ : ਸੰਗਰੂਰ ਜਿਲ੍ਹੇ ਦੇ ਪਿੰਡ ਬਲਿਆਲ ਵਿੱਚ ਇੱਕ ਪਰਿਵਾਰ ਦੀਆਂ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਆਪਣੇ ਖੇਤ ਵਿੱਚ ਦੀਵੇ ਜਗਾ ਕੇ ਘਰ ਪਰਤ ਰਹੇ ਬੱਚੇ ਦੀ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ । ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪਿੰਡ ਬਲਿਆਲ ਦੇ ਸਰਪੰਚ ਜਗਮੀਤ ਸਿੰਘ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਵਰਸਦੀਪ ਸਿੰਘ (15) ਦੀਵਾਲੀ ਦੇ ਤਿਉਹਾਰ ਮੌਕੇ ਦੇਰ ਸ਼ਾਮ ਘਰ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਬਲਿਆਲ ਤੋਂ ਪਿੰਡ ਭੱਟੀਵਾਲ ਨੂੰ ਜਾਂਦੀ ਸੜਕ ’ਤੇ ਆਪਣੇ ਖੇਤ ਵਿੱਚ ਦੀਵੇ ਜਗਾਉਣ ਗਿਆ ਸੀ ।ਜਦੋਂ ਉਹ ਖੇਤ ਤੋਂ ਪੈਦਲ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਵਰਸਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਪੁਲਿਸ ਨੇ ਨੌਜਵਾਨ ਦੇ ਪਿਤਾ ਸਵਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖਿ਼ਲਾਫ਼ ਕੇਸ ਦਰਜ ਕਰ ਲਿਆ ਹੈ ।

Advertisement
Advertisement
Advertisement
Advertisement
Scroll to Top