Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼
12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ
-ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
-ਜਾਂਚ ਤੋਂ ਪਤਾ ਚੱਲਦਾ ਹੈ ਕਿ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਪ੍ਰਾਪਤ ਕਰਕੇ ਵੱਖ-ਵੱਖ ਗੈਂਗਾਂ ਨੂੰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ : ਡੀ. ਜੀ. ਪੀ. ਗੌਰਵ ਯਾਦਵ
-ਅਗਲੇਰੀ ਤਫਤੀਸ਼ ਜਾਰੀ, ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ : ਸੀ. ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ : ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12 ਪਿਸਤੌਲਾਂ, 16 ਮੈਗਜ਼ੀਨਾਂ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ ਧਨੀ, ਜਸ਼ਨਦੀਪ ਸਿੰਘ ਉਰਫ ਮਾਇਆ ਉਰਫ ਛਿੱਲਰ, ਇਸ਼ਮੀਤ ਸਿੰਘ ਉਰਫ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਉਰਫ ਰਵੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗਰੋਹਾਂ ਨੂੰ ਮੁਹੱਈਆ ਕਰਵਾ ਰਿਹਾ ਸੀ । ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਜੀਤ ਧਨੀ ਨੇ ਆਪਣੇ ਭਰਾ ਜਸ਼ਨਦੀਪ ਸਿੰਘ ਅਤੇ ਇਸ਼ਮੀਤ ਨਾਲ ਮਿਲ ਕੇ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੀਆਂ ਹਦਾਇਤਾਂ ‘ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਗਿਰੋਹ ਮੈਂਬਰਾਂ ਤੱਕ ਪਹੁੰਚਾਉਣ ਲਈ ਲਿਆਂਦਾ ਸੀ । ਡੀ. ਜੀ. ਪੀ. ਨੇ ਕਿਹਾ ਕਿ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ । ਇਸ ਆਪ੍ਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾ ਰਹੇ ਹਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸਲਾਮਾਬਾਦ ਥਾਣਾ ਅਤੇ ਸੀ. ਆਈ. ਏ.-2 ਡੀ. ਸੀ. ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੁਹਿੰਮ ਚਲਾ ਕੇ ਛੇਹਰਟਾ ਅਤੇ ਬਾਬਾ ਬਕਾਲਾ ਦੇ ਇਲਾਕੇ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ । ਇਸ ਸਬੰਧੀ ਐਫ. ਆਈ. ਆਰ. ਨੰਬਰ 234 ਮਿਤੀ 29.10.2024 ਨੂੰ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top