Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:32 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਪਰਾਲੀ ਜਲਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕਰਨ ਤੇ ਕੇਸ ਦਰਜ

ਥਾਣਾ ਸਦਰ ਨਾਭਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਪਰਾਲੀ ਜਲਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕਰਨ ਤੇ ਕੇਸ ਦਰਜ

ਥਾਣਾ ਸਦਰ ਨਾਭਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਪਰਾਲੀ ਜਲਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕਰਨ ਤੇ ਕੇਸ ਦਰਜ
ਨਾਭਾ, 2 ਨਵੰਬਰ () : ਥਾਣਾ ਸਦਰ ਨਾਭਾ ਦੀ ਪੁਲਸ ਨੇ ਪਿੰਡ ਮੰਡੌੜ ਵਿਖੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ
ਉਲੰਘਣਾਂ ਕਰਨ ਤੇਧਾਰਾ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜੀਤ ਸਿੰਘ, ਕਰਨੈਲ ਸਿੰਘ ਪੁੱਤਰਾਨ ਬਚਨ ਸਿੰਘ, ਲਖਵਿੰੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਆਨ ਪਿੰਡ ਮੰਡੋੜ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਾਨੂੰਗੋ ਸੋਨੂੰ ਗੁਪਤਾ ਕਲਸਟਰ ਅਫਸਰ ਨਾਭਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰ ਕੀਤੀ ਪੀ. ਆਰ. ਐਸ. ਸੀ. ਤੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਮੰਡੋੜ ਵਿਖੇ ਉਪਰੋਕਤ ਵਿਅਕਤੀਆਂ ਨੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਜਿਸ ਤੇ ਉਪਰੋਕਤ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ । ਇਸੇ ਤਰ੍ਹਾਂ ਕਾਨੂੰਗੋ ਅਮਨਦੀਪ ਸ਼ਰਮਾ ਕਲਸਟਰ ਅਫਸਰ ਨਾਭਾ ਵਲੋਂ ਥਾਣਾ ਸਦਰ ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਦੇ ਆਧਾਰ ਤੇਦੋ ਜਣਿਆਂ ਵਿਰੁੱਧ ਧਾਰਾ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਹੜੇਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਭਗਵੰਤ ਸਿੰਘ ਪੁੱਤਰ ਸਵਰਨ ਸਿੰਘ ਅਤੇ ਕੁਲਵੰਤ ਸਿੰਘ ਪੁੱਤਰ ਸਵਰਨ ਸਿੰਘ ਵਾਸੀਆਨ ਪਿੰਡ ਥੂਹੀ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਨੂੰ ਦਿੱਤੀ ਗਈ ਼ਿਸਕਾਇਤ ਵਿਚ ਕਾਨੂੰਗੋਅਮਨਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜਾਰੀ ਪੀ. ਆਰ. ਐਸ. ਸੀ. ਐਪ ਤੇ ਪ੍ਰਾਪਤ ਹੋਈ ਸੂਚਨਾ ਕਿ ਪਿੰਡ ਥੂਹੀ ਵਿਖੇ ਉਪਰੋਕਤ ਵਿਅਕਤੀਆਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ, ਜਿਸ ਕਾਰਨ ਜਿਲਾ ਮੈਜਿਸਟੇ੍ਰਟ ਦੇ ਹੁਕਮਾ ਦੀ ਉਲੰਘਣਾ ਹੋਈ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top