Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:36 pm

+91 90915 01313 , +91 90916 01313

punjabbanni@gmail.com
punjabbani@yahoo.com

ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ

ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ

ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ
ਸੁਨਾਮ ਉਧਮ ਸਿੰਘ ਵਾਲਾ/ ਸੰਗਰੂਰ, 2 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਨਾਮ ਉਧਮ ਸਿੰਘ ਵਾਲਾ ਦੇ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਆਪਣੇ ਦਫ਼ਤਰ ਵਿਖੇ ਸਬ ਡਵੀਜ਼ਨ ਅਧੀਨ ਆਉਂਦੇ ਪਿੰਡਾਂ ਦੇ ਵੱਡੀ ਗਿਣਤੀ ਨੰਬਰਦਾਰਾਂ ਨਾਲ ਮੀਟਿੰਗ ਕਰਦਿਆਂ ਐਸ. ਡੀ. ਐਮ. ਨੇ ਕਿਹਾ ਕਿ ਮਿਲਵਰਤਨ ਅਤੇ ਸਾਂਝੇ ਹੰਭਲਿਆਂ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ । ਐਸ. ਡੀ. ਐਮ. ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਤੇ ਉਹਨਾਂ ਦੇ ਪਰਿਵਾਰਿਕ ਮੈਂਬਰ, ਆਪਣੀਆਂ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਗੁਰੇਜ ਕਰਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਨੰਬਰਦਾਰਾਂ ਆਦਿ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਲਗਾਤਾਰ ਚੌਕਸੀ ਟੀਮਾਂ ਪਿੰਡਾਂ ਵਿੱਚ ਅਭਿਆਨ ਚਲਾ ਰਹੀਆਂ ਹਨ । ਉਹਨਾਂ ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਦੇ ਰਹਿਣ । ਇਸ ਮੌਕੇ ਸਮੂਹ ਨੰਬਰਦਾਰਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਉਹ ਪ੍ਰਸ਼ਾਸਨ ਨੂੰ ਇਸ ਮੁਹਿੰਮ ਵਿੱਚ ਭਰਵਾਂ ਸਹਿਯੋਗ ਦੇਣਗੇ ।

Advertisement
Advertisement
Advertisement
Advertisement
Scroll to Top