Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:53 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਸਰਕਾਰ ਨੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਨੋਟੀਫਿਕੇਸ਼ਨ ਕੀਤੀ ਜਾਰੀ

ਹਰਿਆਣਾ ਸਰਕਾਰ ਨੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਨੋਟੀਫਿਕੇਸ਼ਨ ਕੀਤੀ ਜਾਰੀ

ਹਰਿਆਣਾ ਸਰਕਾਰ ਨੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਨੋਟੀਫਿਕੇਸ਼ਨ ਕੀਤੀ ਜਾਰੀ
ਮੁੱਖ ਮੰਤਰੀ ਨਾਇਬ ਸਿੰਘ ਸੈਨੀ ਹੋਣਗੇ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕੇਮਟੀ ਦੇ ਚੇਅਰਮੈਨ
ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਬਣੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਨਵੇਂ ਸਿਰੇ ਤੋਂ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ । ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਸ ਸਬੰਧ ਦੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੂੰ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ । ਇਸੇ ਤਰ੍ਹਾਂ ਊਰਜਾ ਮੰਤਰੀ ਅਨਿਲ ਵਿਜ ਨੂੰ ਕੈਥਲ ਤੇ ਸਿਰਸਾ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੂੰ ਹਿਸਾਰ ਤੇ ਰੋਹਤਕ, ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਨੂੰ ਨੂੰਹ ਤੇ ਫਰੀਦਾਬਾਦ ਅਤੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾਂ ਨੂੰ ਭਿਵਾਨੀ ਤੇ ਜੀਂਦ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ । ਇੰਨ੍ਹਾਂ ਤੋਂ ਇਲਾਵਾ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਨੂੰ ਰਿਵਾੜੀ ਤੇ ਪੰਚਕੂਲਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੂੰ ਮਹੇਂਦਰਗੜ੍ਹ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਾਮ ਸਿੰਘ ਰਾਣਾ ਨੂੰ ਚਰਖੀ ਦਾਦਰੀ ਤੇ ਝੱਜਰ, ਜਨਸਿਹਤ ਇੰਜਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੂੰ ਅੰਬਾਲਾ ਤੇ ਕਰਨਾਲ, ਸਮਾਜਿਕ ਨਿਆਂ ਅਤੇ ਅਧਿਕਾਰਤਾ, ਅਨੂਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੂੰ ਪਾਣੀਪਤ ਤੇ ਯਮੁਨਾਨਗਰ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੁੰ ਫਤਿਹਾਬਾਦ ਅਤੇ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੂੰ ਪਲਵਲ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੀਵ ਨਾਗਰ ਨੂੰ ਕੁਰੂਕਸ਼ੇਤਰ ਅਤੇ ਨੌਜੁਆਨ ਸ਼ਕਤੀਕਰਣ ਅਤੇ ਉਦਮਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੂੰ ਸੋਨੀਪਤ ਜਿਲ੍ਹਾ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਨਿਯੁਕਤ ਕੀਤਾ ਹੈ ।

Advertisement
Advertisement
Advertisement
Advertisement
Scroll to Top