Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ
-ਡੀ. ਏ. ਪੀ. ਖਾਦ ਦੀ ਜਮ੍ਹਾਖੋਰੀ ਕਰਨ ਵਾਲੇ ਤੇ ਕੀਮਤ ਵੱਧ ਵਸੂਲਣ ਵਾਲੇ ਖਾਦ ਵਿਕਰੇਤਾਵਾਂ ‘ਤੇ ਕੀਤੀ ਜਾਵੇਗੀ ਕਾਰਵਾਈ : ਮੁੱਖ ਖੇਤੀਬਾੜੀ ਅਫ਼ਸਰ
ਨਾਭਾ, 4 ਨਵੰਬਰ : ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਖਾਦਾਂ ਦੀ ਜਮ੍ਹਾਖ਼ੋਰੀ, ਕੀਮਤ ਵੱਧ ਵਸੂਲਣ ਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ‘ਤੇ ਕਾਰਵਾਈ ਕੀਤੀ ਜਾ ਸਕੇ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਖੇਤੀਬਾੜੀ ਅਫ਼ਸਰ ਨਾਭਾ ਜੁਪਿੰਦਰ ਸਿੰਘ ਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਨਾਭਾ ਬਲਾਕ ਦੇ ਮੈਸ: ਨਿਊ ਨਾਭਾ ਖਾਦ ਸਟੋਰ, ਮੈਸ: ਬਾਂਸਲ ਐਗਰੋ ਸਰਵਿਸ ਨਾਭਾ, ਮੈਸ: ਜੇ. ਕੇ. ਖਾਦ ਸਟੋਰ ਨਾਭਾ, ਮੈਸ: ਸਾਈ ਖਾਦ ਸਟੋਰ ਤੇ ਮੈਸ: ਸਾਈ ਟਰੇਡਿੰਗ ਕੰਪਨੀ ਨਾਭਾ, ਮੈਸ: ਐਮ.ਐਸ. ਗੁਪਤਾ ਐਗਰੋ, ਮੈਸ: ਪਾਲ ਖਾਦ ਸਟੋਰ, ਮੈਸ: ਕਮਲ ਐਗਰੋ ਕੈਮੀਕਲਜ਼, ਮੈਸ: ਨਿਊ ਕਿਸਾਨ ਐਗਰੋ, ਮੈਸ: ਓਕਾਰ ਪੈਸਟੀਸਾਈਡ, ਨਾਭਾ ਦੇ ਖਾਦਾਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਡੀ. ਏ. ਪੀ ਖਾਦ ਉਪਲਬੱਧ ਹੋਣ ਦੇ ਬਾਵਜੂਦ ਮਨਾ ਕਰੇਗਾ ਜਾਂ ਡੀ. ਏ. ਪੀ. ਖਾਦ ਨਾਲ ਟੈਗਿੰਗ ਕਰੇਗਾ ਜਾਂ ਖਾਦ ਨੂੰ ਕੰਟਰੋਲਡ ਕੀਮਤ ਤੋਂ ਵੱਧ ਵੇਚੇਗਾ ਤਾਂ ਉਸ ਖਾਦ ਵਿਕਰੇਤਾ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਖਾਦ ਕੰਟਰੋਲ ਆਰਡਰ 1985 ਦੇ ਤਹਿਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮਿੱਟੀ ਦੀ ਲੋੜ ਅਨੁਸਾਰ ਹੀ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਮਿੱਟੀ ਦੀ ਜਾਂਚ ਕਰਵਾਉਣ ਤੇ ਮਿੱਟੀ ਨੂੰ ਜਿਹੜੇ ਤੱਤਾਂ ਦੀ ਜ਼ਰੂਰਤ ਹੈ ਉਸ ਹਿਸਾਬ ਨਾਲ ਹੀ ਖਾਦ ਦੀ ਵਰਤੋਂ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਇਹ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਦੇਖਾ-ਦੇਖੀ ਵਿੱਚ ਹੀ ਖਾਦਾਂ ਦੀ ਵੱਧ ਵਰਤੋਂ ਕਰ ਲੈਂਦੇ ਹਨ ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈਦਾ ਹੈ ।

Advertisement
Advertisement
Advertisement
Advertisement
Scroll to Top