Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:18 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ 'ਚ ਜਾ ਕੇ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ 'ਚ ਜਾ ਕੇ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ ‘ਚ ਜਾ ਕੇ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ
– ਪਿੰਡ ਜਾਹਲਾਂ ਦੇ ਕਿਸਾਨ ਰਤਨਜੀਤ ਸਿੰਘ ਦੀ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਲਈ ਡੀ.ਸੀ ਵੱਲੋਂ ਸ਼ਲਾਘਾ
ਪਟਿਆਲਾ, 4 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬੀਤੀ ਸ਼ਾਮ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਪਰਾਲੀ ਪ੍ਰਬੰਧਨ ਕਰਨ ਲਈ ਲੱਗੀ ਮਸ਼ੀਨਰੀ ਦਾ ਫ਼ੀਲਡ ‘ਚ ਜਾ ਕੇ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਪਿੰਡ ਜਾਹਲਾਂ ਦੇ ਕਿਸਾਨ ਰਤਨਜੀਤ ਸਿੰਘ ਵੱਲੋਂ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਦਾ ਖੇਤਾਂ ਵਿੱਚ ਜਾ ਕੇ ਨਿਰੀਖਣ ਕੀਤਾ ਤੇ ਅਗਾਂਹਵਧੂ ਕਿਸਾਨ ਦੀ ਸ਼ਲਾਘਾ ਕੀਤੀ । ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ । ਡਾ. ਪ੍ਰੀਤੀ ਯਾਦਵ ਨੇ ਪਿੰਡ ਧਬਲਾਨ, ਸ਼ੇਰਮਾਜਰਾ ਅਤੇ ਜਾਹਲਾਂ ਦਾ ਦੌਰਾ ਕਰਦਿਆਂ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਵੱਡੀ ਗਿਣਤੀ ‘ਚ ਇਨ ਸੀਟੂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਸ਼ਲਾਘਾਯੋਗ ਹੈ । ਉਨ੍ਹਾਂ ਕਿਹਾ ਕਿ ਖੇਤੀ ਮਾਹਰਾਂ ਵੱਲੋਂ ਵੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਗਿਆ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਪਰਾਲੀ ਦਾ ਨਿਪਟਾਰਾ ਇਨ ਸੀਟੂ ਤਕਨੀਕਾਂ ਨਾਲ ਕਰਨ ਤੇ ਇਸ ਲਈ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਰਿਲ ਡਰਿੱਲ, ਮਲਚਰ, ਆਰਐਮਵੀ ਪਲਾਓ ਵਰਗੀਆਂ ਮਸ਼ੀਨਾਂ ਜ਼ਿਲ੍ਹੇ ਵਿੱਚ ਉਪਲਬੱਧ ਹਨ । ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਬੁਕਿੰਗ ਕਰਵਾਉਣ ਲਈ ‘ਉੱਨਤ ਕਿਸਾਨ’ ਐਪ ਦੀ ਵੀ ਵਰਤੋਂ ਕਰ ਸਕਦੇ ਹਨ । ਇਸ ਮੌਕੇ ਪਿੰਡ ਜਾਹਲਾਂ ਦੇ ਅਗਾਂਹਵਧੂ ਕਿਸਾਨ ਰਤਨਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ 15 ਏਕੜ ਜ਼ਮੀਨ ਵਿੱਚ ਪਰਾਲੀ ਨੂੰ ਮਲਚਿੰਗ ਤਕਨੀਕ ਨਾਲ ਖੇਤ ਵਿੱਚ ਹੀ ਮਿਲਾਇਆ ਗਿਆ ਹੈ, ਜਿਸ ਲਈ ਉਨ੍ਹਾਂ ਵੱਲੋਂ ਮਲਚਰ ਦੀ ਵਰਤੋਂ ਕੀਤੀ ਗਈ ਹੈ । ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top