Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਫੋਗਿੰਗ ‘ਚ ਤੇਜੀ ਲਿਆਉਣ ਦੇ ਦਿੱਤੇ ਆਦੇਸ਼

ਦੁਆਰਾ: Punjab Bani ਪ੍ਰਕਾਸ਼ਿਤ :Monday, 04 November, 2024, 05:09 PM

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਫੋਗਿੰਗ ‘ਚ ਤੇਜੀ ਲਿਆਉਣ ਦੇ ਦਿੱਤੇ ਆਦੇਸ਼
ਲੋਕਾਂ ਨੂੰ ਆਪਣੇ ਘਰਾਂ ਤੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਤੇ ਮੱਛਰ ਪੈਦਾ ਹੋਣ ਵਾਲੇ ਪਾਣੀ ਦੇ ਸਰੋਤ ਲਗਾਤਾਰ ਚੈਕ ਕਰਦੇ ਰਹਿਣ ਦੀ ਕੀਤੀ ਅਪੀਲ
ਪਟਿਆਲਾ 4 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਮੱਛਰ ਪੈਦਾ ਹੋਣ ਵਾਲੇ ਫੋਗਿੰਗ ‘ਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ । ਉਹਨਾਂ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ: ਜਤਿੰਦਰ ਕਾਂਸਲ, ਐਪੀਡਿਮੋਲੋਜਿਸਟ ਡਾ: ਸੁਮਿਤ ਸਿੰਘ, ਐਸ. ਐਮ. ਓਜ਼, ਸਮੂਹ ਕਾਰਜ ਸਾਧਕ ਅਫਸਰ, ਸਮੂਹ ਬੀ.ਡੀ.ਪੀ.ਓਜ਼ ਸਮੇਤ ਹੋਰ ਅਧਿਕਾਰੀਆਂ ਨਾਲ ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਸਬੰਧੀ ਇਕ ਬੈਠਕ ਕੀਤੀ । ਉਹਨਾਂ ਕਿਹਾ ਕਿ ਸ਼ਹਿਰ ਵਿੱਚ ਮੱਛਰਾਂ ਦੇ ਵੱਧ ਜਾਣ ਕਾਰਨ ਡੇਂਗੂ ਤੇ ਚਿਕਨਗੁਨੀਆ ਬੁਖਾਰ ਦੇ ਕੇਸ ਵਧ ਰਹੇ ਹਨ ਜਿਸ ਦੀ ਰੋਕਥਾਮ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਫਾਗਿੰਗ ਵਿੱਚ ਕੋਈ ਕਸਰ ਨਾ ਛੱਡੀ ਜਾਵੇ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਮੂਹ ਐਸ. ਐਮ. ਓਜ਼. ਤੋਂ ਡੇਂਗੂ ਦੇ ਕੇਸਾਂ ਬਾਰੇ ਜਾਣਕਾਰੀ ਪ੍ਰਾਪਤ ਕਰਦਿਆਂ ਹਦਾਇਤ ਕੀਤੀ ਕਿ ਪ੍ਰਭਾਵਿਤ ਖੇਤਰਾਂ ਵਿੱਚ ਫਾਗਿੰਗ ਦੇ ਨਾਲ ਨਾਲ ਲੋਕਾਂ ਨੂੰ ਮੱਛਰਾਂ ਦੇ ਕੱਟਣ ਤੋ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਵੀ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੱਛਰ ਦੀ ਪੈਦਾਵਾਰ ਆਮ ਜਨਤਾ ਦੀ ਮਦਦ ਨਾਲ ਹੀ ਖਤਮ ਕੀਤੀ ਜਾ ਸਕਦੀ ਹੈ । ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਤਾਂ ਜੋ ਮੱਛਰਾਂ ਦਾ ਲਾਰਵਾ ਨਾ ਪੈਦਾ ਹੋਵੇ । ਉਹਨਾਂ ਕਿਹਾ ਕਿ ਘਰਾਂ ਵਿੱਚ ਖੜ੍ਹੇ ਸਾਫ ਪਾਣੀ ਨਾਲ ਹੀ ਮੱਛਰ ਪੈਦਾ ਹੁੰਦਾ ਹੈ ਜਿਸ ਤੋ ਡੇਂਗੂ , ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ । ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਨਾਲ ਮਿਲਕੇ ਡੇਂਗੂ ਵਿਰੁੱਧ ਮੁਹਿੰਮ ਚਲਾਈ ਗਈ ਹੈ । ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛਰਾਂ ਤੋਂ ਬਚਾਅ ਲਈ ਅਤੇ ਮੱਛਰਾਂ ਦੇ ਕੱਟਣ ਤੋ ਬਚਣ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ । ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਜਤਿੰਦਰ ਕਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਖੜੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ।



Scroll to Top