Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:52 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਦੇ ਰਾਜ ’ਚ ਮੀਡੀਆ ਦੇ ‘ਮਨੋਬਲ ਦੇ ਐਨਕਾਊਂਟਰ’ ਦਾ ਹਰ ਹਥਕੰਡਾ ਅਪਣਾਇਆ ਜਾ ਰਿਹਾ ਹੈ : ਅਖਿਲੇਸ਼ ਯਾਦਵ

ਭਾਜਪਾ ਦੇ ਰਾਜ ’ਚ ਮੀਡੀਆ ਦੇ ‘ਮਨੋਬਲ ਦੇ ਐਨਕਾਊਂਟਰ’ ਦਾ ਹਰ ਹਥਕੰਡਾ ਅਪਣਾਇਆ ਜਾ ਰਿਹਾ ਹੈ : ਅਖਿਲੇਸ਼ ਯਾਦਵ

ਭਾਜਪਾ ਦੇ ਰਾਜ ’ਚ ਮੀਡੀਆ ਦੇ ‘ਮਨੋਬਲ ਦੇ ਐਨਕਾਊਂਟਰ’ ਦਾ ਹਰ ਹਥਕੰਡਾ ਅਪਣਾਇਆ ਜਾ ਰਿਹਾ ਹੈ : ਅਖਿਲੇਸ਼ ਯਾਦਵ
ਲਖਨਊ : ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ’ਚ ਯੋਗੀ ਆਦਿੱਤਿਆਨਾਥ ਦੇ ਸ਼ਾਸਨ ਅਧੀਨ ਪੱਤਰਕਾਰਾਂ ’ਤੇ ਅੱਤਿਆਚਾਰ ਢਾਹੁਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਜ ’ਚ ਮੀਡੀਆ ਦੇ ‘ਮਨੋਬਲ ਦੇ ਐਨਕਾਊਂਟਰ’ ਦਾ ਹਰ ਹਥਕੰਡਾ ਅਪਣਾਇਆ ਜਾ ਰਿਹਾ ਹੈ । ਯਾਦਵ ਨੇ ਸੱਤ ਸਕਿੰਟ ਦਾ ਇਕ ਵੀਡੀਉ ਵੀ ਪੋਸਟ ਕੀਤਾ, ਜਿਸ ’ਚ ਕੁੱਝ ਲੋਕ ਇਕ ਵਿਅਕਤੀ ਨੂੰ ਨੰਗਾ ਕਰ ਕੇ ਉਸ ਨੂੰ ਕੁੱਟਦੇ ਨਜ਼ਰ ਆ ਰਹੇ ਹਨ । ਇਹ ਘਟਨਾ ਹਮੀਰਪੁਰ ਦੀ ਹੈ।ਸਮਾਜਵਾਦੀ ਪਾਰਟੀ ਦੇ ਪ੍ਰਧਾਨ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਕਿਹਾ, ‘‘ਇਕ ਪੱਤਰਕਾਰ ਨੂੰ ਮਾਰਨਾ, ਪੱਤਰਕਾਰਾਂ ’ਤੇ ਦਬਾਅ ਪਾਉਣਾ, ਇਕ ਪੱਤਰਕਾਰ ਦਾ ਮਹੀਨਾ ਬੰਨ੍ਹਣਾ, ਪੱਤਰਕਾਰਾਂ ਵਿਰੁਧ ਐਫ. ਆਈ. ਆਰ. ਦਰਜ ਕਰਨਾ, ਪੱਤਰਕਾਰਾਂ ਨੂੰ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਮਾਰਨਾ, ਪੱਤਰਕਾਰਾਂ ਨੂੰ ਅਣਚਾਹੇ ਪੀਣਯੋਗ ਪਦਾਰਥ ਪੀਣ ਲਈ ਮਜਬੂਰ ਕਰਨਾ। ਭਾਜਪਾ ਦੇ ਰਾਜ ’ਚ ਮੀਡੀਆ ਦੇ ‘ਮਨੋਬਲ ਦੇ ਐਨਕਾਊਂਟਰ’ ਦਾ ਹਰ ਹਥਕੰਡਾ ਅਪਣਾਇਆ ਜਾ ਰਿਹਾ ਹੈ।ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਅੱਗੇ ਲਿਖਿਆ, ‘‘ਮੀਡੀਆ ਕਹੇ ਅੱਜ ਕਾ, ਨਹੀਂ ਚਾਹੀਏ ਭਾਜਪਾ!’’ ਇਸ ਦੌਰਾਨ ਹਮੀਰਪੁਰ ਪੁਲਿਸ ਨੇ ਯਾਦਵ ਦੀ ਪੋਸਟ ‘ਐਕਸ’ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਵੀਡੀਉ 1 ਨਵੰਬਰ ਨੂੰ ਸਾਹਮਣੇ ਆਇਆ ਸੀ । 28 ਅਕਤੂਬਰ ਨੂੰ ਜ਼ਾਰੀਆ ਥਾਣੇ ’ਚ ਐਫ.ਆਈ.ਆਰ. ਦਰਜ ਕੀਤੀ ਗਈ ਸੀ । ਨਾਮਜ਼ਦ ਮੁਲਜ਼ਮਾਂ ਵਿਚੋਂ ਇਕ ਆਰ.ਕੇ. ਸੋਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਘਟਨਾ ’ਚ ਸ਼ਾਮਲ ਹੋਰ ਲੋਕਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top