Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:39 am

+91 90915 01313 , +91 90916 01313

punjabbanni@gmail.com
punjabbani@yahoo.com

ਡਾ.ਜਗਪਾਲਇੰਦਰ ਸਿੰਘ ਬਣੇ ਮਾਤਾ ਕੁਸ਼ਲਿਆ ਹਸਪਤਾਲ ਦੇ ਨਵੇਂ ਮੈਡੀਕਲ ਸੁਪਰਡੈਂਟ

ਡਾ.ਜਗਪਾਲਇੰਦਰ ਸਿੰਘ ਬਣੇ ਮਾਤਾ ਕੁਸ਼ਲਿਆ ਹਸਪਤਾਲ ਦੇ ਨਵੇਂ ਮੈਡੀਕਲ ਸੁਪਰਡੈਂਟ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੰਭਾਲਿਆ ਮੈਡੀਕਲ ਸੁਪਰਡੈਂਟ ਦਾ ਅਹੁਦਾ
ਪਟਿਆਲਾ 17 ਜੂਨ –
ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਜਗਪਾਲਇੰਦਰ ਸਿੰਘ ਨੇਂ ਮਾਤਾ ਕੁਸ਼ਲਿਆ ਸਰਕਾਰੀ ਹਸਪਤਾਲ ਦੇ ਬਤੋਰ ਮੈਡੀਕਲ ਸੁਪਰਡੈਂਟ ਵੱਜੋ ਆਪਣਾ ਅਹੁਦਾ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਡਾ. ਜਗਪਾਲਇੰਦਰ ਸਿੰਘ ਜੋ ਕਿ ਅੱਖਾਂ ਦੇ ਮਾਹਰ ਡਾਕਟਰ ਹਨ ਅਤੇ ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਬਤੋਰ ਜਿਲ਼ਾ ਟੀਕਾਕਰਨ ਅਫਸਰ ਆਪਣੀਆ ਸੇਵਾਵਾਂ ਦੇ ਰਹੇ ਸਨ , ਦੀ ਪੱਦ ਉਨਤੀ ਪੰਜਾਬ ਸਰਕਾਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਤੋਂ ਡਿਪਟੀ ਡਾਇਰੈਕਟਰ ਹੋਣ ਕਾਰਣ ਉਹਨਾਂ ਨੂੰ ਮਾਤਾ ਕੁਸ਼ਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਲਗਾਇਆ ਗਿਆ ਹੈ ਅਤੇ ਉਹਨਾਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਹਨਾਂ ਮਾਤਾ ਕੁਸ਼ਲਿਆ ਸਰਕਾਰੀ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਆਪਣਾ ਅੱਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਤੇਂ ਦਫਤਰ ਵਿਖੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਮੁਬਾਰਕਬਾਦ ਦਿੱਤੀ। ਡਾ. ਜਗਪਾਲਇੰਦਰ ਸਿੰਘ ਨੇਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਜੋ ਜਿਮ੍ਹੇਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਹ ਉਸ ਨੂੰ ਪੁਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ ਨੂੰ ਮਿਆਰੀ ਤੇਂ ਗੁਣਵੱਤਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੋਣਗੇ।ਹਸਪਤਾਲ ਵਿੱਚ ਇਲਾਜ ਦੋਰਾਣ ਮਰੀਜ ਨੂੰ ਕੋਈ ਮੁਸ਼ਕਿਲ ਪੇਸ਼ ਨਹੀ ਆਉਂਣ ਦਿੱਤੀ ਜਾਵੇਗੀ।ਇਸ ਮੋਕੇ ਉਹਨਾਂ ਨਾਲ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਰਫਜੀਤ ਸਿੰਘ , ਸੀਨੀਅਰ ਮੈਡੀਕਲ ਅਫਸਰ ਡਾ.ਵਿਕਾਸ ਗੋਇਲ ਅਤੇ ਸਟਾਫ ਮੋਜੂਦ ਸੀ।

Advertisement
Advertisement
Advertisement
Advertisement
Scroll to Top