Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 6:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਥ ਦੀ ਚੜਦੀਕਲਾ ਲਈ ਅਕਾਲੀ ਸੁਧਾਰ ਲਹਿਰ ਦੇ ਸਮੁੱਚੇ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਹੋ ਜਾਣਾ ਚਾਹੀਦਾ :  ਪ੍ਰੋ. ਬਡੂੰਗਰ

ਪੰਥ ਦੀ ਚੜਦੀਕਲਾ ਲਈ ਅਕਾਲੀ ਸੁਧਾਰ ਲਹਿਰ ਦੇ ਸਮੁੱਚੇ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਹੋ ਜਾਣਾ ਚਾਹੀਦਾ : ਪ੍ਰੋ. ਬਡੂੰਗਰ

ਪੰਥ ਦੀ ਚੜਦੀਕਲਾ ਲਈ ਅਕਾਲੀ ਸੁਧਾਰ ਲਹਿਰ ਦੇ ਸਮੁੱਚੇ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਹੋ ਜਾਣਾ ਚਾਹੀਦਾ : ਪ੍ਰੋ. ਬਡੂੰਗਰ
ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਪੰਥਕ ਨਿਰਣੇ ਨੂੰ ਪ੍ਰਵਾਨ ਕਰਨ
ਪਟਿਆਲਾ, 29 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੋਈ ਲਾ ਮਿਸਾਲ ਮਤ ਨਾਲ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਸਮੁੱਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ ਅਤੇ ਹੁਣ ਅਕਾਲੀ ਸੁਧਾਰ ਲਹਿਰ ਦੇ ਆਗੂਆਂ ਨੂੰ ਪੰਥਕ ਨਿਰਣੇ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸਿੱਖ ਕੌਮ ਨੇ ਕਦੇ ਵੀ ਸਿੱਖਾਂ ਦੇ ਧਾਰਮਿਕ ਮਸਲਿਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਕਦੇ ਵੀ ਬਾਹਰੀ ਸ਼ਕਤੀਆਂ ਦੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ 28 ਅਕਤੂਬਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਨੇ ਵੀ ਆਪਣੇ ਪਹਿਲੇ ਸ਼ਾਨਾਮਤੀ ਇਤਿਹਾਸ ਉੱਤੇ ਮੋਹਰ ਲਗਾਈ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਥ ਦੀ ਚੜਦੀਕਲਾ ਲਈ ਅਕਾਲੀ ਦਲ ਸੁਧਾਰ ਲਹਿਰ ਦੇ ਸਮੁੱਚੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਪੰਥਕ ਨਿਰਣੇ ਨੂੰ ਸਿਰ ਮੱਥੇ ਮੰਨਕੇ ਆਪਣੀ ਮਾਂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਜਾਣਾ ਚਾਹੀਦਾ ਹੈ।
ਪ੍ਰੋਫੈਸਰ ਬਡੁੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਆਏ ਨਤੀਜਿਆਂ ਤੋਂ ਬੁਖਲਾਹਟ ਵਿਚ ਆ ਕੇ ਦਿੱਤੇ ਬਿਆਨ ਨੂੰ ਵੀ ਮੰਦਭਾਗਾ ਕਹਿੰਦਿਆਂ ਕਿਹਾ ਕਿ ਇਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਵੱਲੋਂ ਹੀ ਤੁਹਾਨੂੰ ਵਾਰ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਇਆ ਸੀ ਤੇ ਤੁਹਾਨੂੰ ਪੰਥਕ ਨਿਰਣੇ ਨੂੰ ਸਵੀਕਾਰ ਕਰਦਿਆਂ ਅਜਿਹੇ ਮੰਦਭਾਗੇ ਬਿਆਨਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top