Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:22 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ
ਚੰਡੀਗੜ੍ਹ, 29 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ । ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’’ ਤੇ ਚੱਲਣ ਦੀ ਅਪੀਲ ਕਰਦਿਆਂ ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ । ਸ. ਸੰਧਵਾਂ ਨੇ ਕਿਹਾ ਕਿ ਯੋਗ ਲਾਭਪਾਤਰੀ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦ ਸਬਸਿਡੀ ‘ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ ਮਸ਼ੀਨਾਂ ਖਰੀਦ ਸਕਦੇ ਹਨ। ਕਸਟਮ ਹਾਇਰਿੰਗ ਸੈਂਟਰ 30 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਕੀਤੇ ਜਾ ਸਕਦੇ ਹਨ ਅਤੇ ਮਸ਼ੀਨਾਂ 80 ਫੀਸਦ ਸਬਸਿਡੀ ‘ਤੇ ਖਰੀਦੀਆਂ ਜਾ ਸਕਦੀਆਂ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਹਿੰਦ-ਖੂਹੰਦ ਇਕੱਤਰ ਕਰਨ ਸਬੰਧੀ ਬੁਨਿਆਦੀ ਢਾਂਚੇ, ਬੇਲਿੰਗ, ਢੋਆ-ਢੋਆਈ ਅਤੇ ਸਟੋਰੇਜ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ । ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਸਨਮਾਨ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top