Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:53 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਐਨਫੋਰਸਮੈਂਟ ਨੇ ਮਾਰੇ 8 ਥਾਵਾਂ ਤੇ ਛਾਪੇ

ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਐਨਫੋਰਸਮੈਂਟ ਨੇ ਮਾਰੇ 8 ਥਾਵਾਂ ਤੇ ਛਾਪੇ

ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਐਨਫੋਰਸਮੈਂਟ ਨੇ ਮਾਰੇ 8 ਥਾਵਾਂ ਤੇ ਛਾਪੇ
ਬੰਗਲੁਰੂ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁੱਡਾ) ਦੇ ਮਨੀ ਲਾਂਡਰਿੰਗ ਮਾਮਲੇ ਨਾਲ ਸਬੰਧਤ ਅੱਠ ਥਾਵਾਂ ’ਤੇ ਛਾਪੇ ਮਾਰੇ। ਈ. ਡੀ. ਨੇ ਇਸ ਮਾਮਲੇ ਵਿਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰਾਂ ’ਤੇ ਕੇਸ ਦਰਜ ਕੀਤਾ ਹੋਇਆ ਹੈ । ਸੂਤਰਾਂ ਨੇ ਦੱਸਿਆ ਕਿ ਈਡੀ ਨੇ ਬੰਗਲੁਰੂ ਅਤੇ ਮੈਸੂਰ ਵਿੱਚ ਲਗਪਗ ਸੱਤ ਤੋਂ ਅੱਠ ਥਾਵਾਂ ’ਤੇ ਛਾਪੇ ਮਾਰੇ। ਇਹ ਛਾਪੇ ਬੰਗਲੁਰੂ ਵਿੱਚ ਇੱਕ ਬਿਲਡਰ ਅਤੇ ਉਸ ਨਾਲ ਸਬੰਧਤ ਵਿਅਕਤੀਆਂ ਦੇ ਘਰਾਂ ਤੇ ਕਾਰੋਬਾਰਾਂ ’ਤੇ ਮਾਰੇ ਗਏ। ਈ. ਡੀ. ਨੇ ਇਸ ਮਾਮਲੇ ਵਿੱਚ 18 ਅਕਤੂਬਰ ਨੂੰ ਵੀ ਛਾਪੇ ਮਾਰੇ ਸਨ । ਉਸ ਵੇਲੇ ਮੈਸੂਰ ਵਿੱਚ ਮੈਸੂਰ ਸ਼ਹਿਰੀ ਵਿਕਾਸ ਅਥਾਰਟੀ (ਮੁੱਡਾ) ਦੇ ਦਫ਼ਤਰ ਅਤੇ ਕੁਝ ਹੋਰ ਥਾਵਾਂ ਦੀ ਤਲਾਸ਼ੀ ਲਈ ਗਈ ਸੀ । ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ ਵੱਲੋਂ ਸਸਤੇ ਭਾਅ ਜ਼ਮੀਨ ਅਲਾਟ ਕਰਨ ਸਬੰਧੀ ਸਮਾਜਿਕ ਕਾਰਕੁਨ ਸਨੇਹਾਮਈ ਕ੍ਰਿਸ਼ਨਾ ਨੇ ਈਡੀ ਨੂੰ ਅੱਜ ਵੀਡੀਓ ਸਬੂਤ ਸੌਂਪੇ । ਸ਼ਿਕਾਇਤਕਰਤਾਵਾਂ ਵਿਚੋਂ ਇਕ ਕ੍ਰਿਸ਼ਨਾ ਨੇ ਈ. ਡੀ. ਸਾਹਮਣੇ ਪੇਸ਼ ਹੋ ਕੇ ਦਸਤਾਵੇਜ਼ ਜਮ੍ਹਾਂ ਕਰਵਾਏ ਸਨ। ਕ੍ਰਿਸ਼ਨਾ ਨੇ ਕਿਹਾ ਕਿ ਵੀਡੀਓ ਵਿਚ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਵਾਹਨ ਦੀ ਪਿਛਲੀ ਸੀਟ ’ਤੇ ਨੋਟਾਂ ਦੇ ਬੰਡਲ ਗਿਣੇ ਜਾ ਰਹੇ ਹਨ ਜਦੋਂ ਕਿ ਅਗਲੀ ਸੀਟ ’ਤੇ ਬੈਠੇ ਵਿਅਕਤੀ ਨਾਲ ਗੱਲਬਾਤ ਹੋ ਰਹੀ ਹੈ। ਇਸ ਗੱਲਬਾਤ ਵਿੱਚ 25 ਲੱਖ ਰੁਪਏ ਦੀ ਰਕਮ ਦਾ ਸਪਸ਼ਟ ਜ਼ਿਕਰ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top