Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 1:39 am

+91 90915 01313 , +91 90916 01313

punjabbanni@gmail.com
punjabbani@yahoo.com

ਸਟਰੋਕ ਬਿਮਾਰੀ ਦਾ ਜਲਦੀ ਇਲਾਜ ਸ਼ੁਰੂ ਕਰਕੇ ਸਟਰੋਕ ਨਾਲ ਹੋਣ ਵਾਲੀ ਅਪੰਗਤਾ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ

ਸਟਰੋਕ ਬਿਮਾਰੀ ਦਾ ਜਲਦੀ ਇਲਾਜ ਸ਼ੁਰੂ ਕਰਕੇ ਸਟਰੋਕ ਨਾਲ ਹੋਣ ਵਾਲੀ ਅਪੰਗਤਾ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ

ਸਟਰੋਕ ਬਿਮਾਰੀ ਦਾ ਜਲਦੀ ਇਲਾਜ ਸ਼ੁਰੂ ਕਰਕੇ ਸਟਰੋਕ ਨਾਲ ਹੋਣ ਵਾਲੀ ਅਪੰਗਤਾ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ
ਪਟਿਆਲਾ : ਜਿਲਾ ਸਿਹਤ ਵਿਭਾਗ ਵੱਲੋਂ ਸਟਰੋਕ ਬਿਮਾਰੀ ਦੀ ਜਾਗਰੂਕਤਾ ਅਤੇ ਜਲਦੀ ਇਲਾਜ ਸਬੰਧੀ ਥੀਮ Greater than stroke Active ChaLLenge ਤਹਿਤ ਸਿਵਲ ਸਰਜਨ ਪਟਿਆਲਾ ਡਾ. ਜਤਿੰਦਰ ਕਾਂਸਲ ਦੇ ਹੁਕਮਾਂ ਤਹਿਤ ਸੀ. ਐਚ. ਸੀ ਮਾਡਲ ਟਾਊਨ ਵਿਖੇ ਵਿਸ਼ਵ ਸਟਰੋਕ ਦਿਵਸ ਦਾ ਆਯੋਜਨ ਕੀਤਾ ਗਿਆ । ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼ ਕੁਮਾਰ ਨੇ ਬੋਲਦਿਆ ਕਿਹਾ ਕਿ ਸਟਰੋਕ ਇੱਕ ਐਮਜੈਂਸੀ ਹੈ, ਇਸ ਲਈ ਪਹਿਲੇ ਚਾਰ ਘੰਟੇ ਬਹੁਤ ਮਹੱਤਵਪੂਰਨ ਹਨ । ਵੱਧਦੀ ਬਲੱਡ ਸੂਗਰ,ਵੱਧਦਾ ਬਲੱਡ ਪ੍ਰੈਸ਼ਰ ਅਤੇ ਸਿਗਰਟਨੋਸ਼ੀ ਇਸਦੇ ਮੁੱਖ ਕਾਰਨ ਹਨ, ਇਸ ਲਈ ਇਨ੍ਹਾਂ ਮਰੀਜਾ ਦੀ ਪਛਾਣ ਕਰਨ ਲਈ ਜਲਦੀ ਕੰਮ ਕਰਨਾ ਸ਼ੁਰੂ ਕਰਨਾ ਚਾਹੀਦਾ ਹੈ । ਕੋਰੋਨਰੀ ਆਰਟਰੀ ਦੀ ਬੀਮਾਰੀ ਤੋਂ ਬਾਅਦ ਬ੍ਰੇਨ ਸਟਰੋਕ ਦੁਨੀਆਂ ਭਰ ਵਿੱਚ ਮੋਤ ਦਾ ਦੂਜਾ ਕਾਰਨ ਹੈ।ਜੀਵਨ ਸ਼ੈਲੀ ਵਿੱਚ ਆਏ ਬਦਲਾਅ ਕਾਰਨ 30 ਸਾਲ ਦੇ ਨੋਜਵਾਨ ਵੀ ਇਸਦਾ ਸ਼ਿਕਾਰ ਹੋ ਰਹੇ ਹਨ।ਸਟਰੋਕ ਦਿਵਸ ਮਨਾਉਣ ਦਾ ਮੁੱਖ ਕਾਰਣ ਬਿਮਾਰੀ ਦੇ ਵਧਦੇ ਹੋਏ ਮਰੀਜਾਂ ਅਤੇ ਇਸ ਦੇ ਸ਼ਰੀਰ ਨੂੰ ਹੋਣ ਵਾਲੇ ਨੁਕਸਾਨਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ ।
ੳਹੁਨਾਂ ਕਿਹਾ ਕਿ ਸਟਰੋਕ ਜਿਸ ਨੂੰ ਆਮ ਭਾਸ਼ਾ ਵਿਚ ਲਕਵਾ ਜਾਂ ਅਧਰੰਗ ਕਿਹਾ ਜਾਂਦਾ ਹੈ, ਕਿਸੇ ਵੀ ਉਮਰ ਦੇ ਵਿਅਕਤੀ ਨੂੰ ਹੋ ਸਕਦਾ ਹੈ, ਇਸ ਨਾਲ ਮਰੀਜ ਨੂੰ ਸ਼ਰੀਰ ਦੇ ਕਿਸੇ ਵੀ ਅੰਗ ਦੀ ਅਪੰਗਤਾ ਅਤੇ ਬਿਮਾਰੀ ਦੀ ਗੰਭੀਰਤਾ ਕਾਰਨ ਮਰੀਜ਼ ਦੀ ਮੌਤ ਵੀ ਹੋ ਸਕਦੀ ਹੈ, ਇਸ ਲਈ ਇਸ ਬਿਮਾਰੀ ਦਾ ਸਮੇਂ ਸਿਰ ਇਲਾਜ ਕਰਨਾ ਸ਼ੁਰੂ ਕਰਨਾ ਜਰੂਰੀ ਹੈ । ਉਹਨਾਂ ਕਿਹਾ ਕਿ ਸਟਰੋਕ ਦਿਮਾਗ ਦੀਆਂ ਕੋਸ਼ਿਕਾਵਾਂ ਵਿਚ ਖੂਨ ਦਾ ਸਹੀ ਮਾਤਰਾ ਵਿਚ ਸਰਕੂਲੇਸ਼ਨ ਨਾ ਹੋਣ ਕਾਰਣ ਹੰੁਦਾ ਹੈ ਜਦੋਂ ਇਹਨਾਂ ਕੋਸ਼ਿਕਾਂਵਾ ਨੂੰ ਪੂਰੀ ਮਾਤਰਾ ਵਿਚ ਆਕਸੀਜਨ ਅਤੇ ਖੁਰਾਕ ਮਿਲਣੀ ਬੰਦ ਹੋ ਜਾਂਦਾ ਹੈ ਤਾਂ ਵਿਅਕਤੀ ਸਟਰੋਕ ਦਾ ਸ਼ਿਕਾਰ ਹੋ ਜਾਂਦਾ ਹੈ ਉਹਨਾਂ ਕਿਹਾ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਸਟਰੋਕ ਦੇ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਪ੍ਰੋਗਰਾਮ ਦੇ ਨੋਡਲ ਅਫਸਰ ਕਮ ਜਿਲ੍ਹਾ ਸਹਾਇਕ ਅਫਸਰਾਂ ਡਾ. ਐਸ.ਜੇ. ਸਿੰਘ ਨੇ ਬਿਮਾਰੀ ਦੇ ਲ਼ੱਛਣਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਮਰੀਜ਼ ਦਾ ਮੂੰਹ ਟੇਡਾ ਹੋ ਜਾਣਾ, ਹੱਥ ਪੈਰ ਬੇਜ਼ਾਨ ਹੋਣਾ, ਜੁਬਾਨ ਲੜਖੜਾਉਣ ਲਗਣਾ,ਆਵਾਜ਼ ਪੂਰੀ ਤਰਾਂ ਬੰਦ ਹੋਣਾ ਸਟਰੋਕ ਦੀਆਂ ਨਿਸ਼ਾਨੀਆਂ ਹਨ।ਉਹਨਾਂ ਕਿਹਾ ਕਿ ਅਜਿਹੀ ਹਾਲਤ ਵਿਚ ਮਰੀਜ਼ ਨੂੰ ਜਲਦ ਤੋਂ ਜਲਦ ਹਸਪਤਾਲ ਲਿਜਾਣ ਦੀ ਜ਼ਰੂਰਤ ਹੁੰਦੀ ਹੈ ਤਾਂ ਜੋ ਕਿਸੇ ਵੀ ਅੰਗ ਦੀ ਅਪੰਗਤਾ ਤੋਂ ਬੱਚਿਆ ਜਾ ਸਕੇ । ਮੈਡੀਸਨ ਦੇ ਮਾਹਿਰ ਡਾ. ਨਿਧੀ ਸ਼ਰਮਾ ਨੇ ਦੱਸਿਆ ਕਿ ਬੱਲਡ ਪ੍ਰੈਸ਼ਰ ਨੂੰ ਕਾਬੂ ਵਿਚ ਰੱਖ ਕੇ, ਬੀ. ਪੀ. ਦੀ ਨਿਯਮਿਤ ਜਾਂਚ ਕਰਵਾ ਕੇ, ਨਸ਼ੀਲੇ ਅਤੇ ਤੰਬਾਕੂ ਯੁਕਤ ਪਦਾਰਥਾਂ ਦੇ ਸੇਵਨ ਤੋਂ ਬੱਚ ਕੇ,ਘੱਟ ਕਲੋਸਟੋਰਲ ਵਾਲੇ ਪਦਾਰਥਾਂ ਦਾ ਸੇਵਨ ਕਰਕੇ, ਰੋਜਾਨਾਂ ਦੀ ਸਰੀਰਿਕ ਕਸਰਤ, ਹਰੀਆਂ ਸਬਜੀਆਂ ਅਤੇ ਫਲਾਂ ਦਾ ਸੇਵਨ ਕਰਕੇ ਇਸ ਬਿਮਾਰੀ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top