Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:26 pm

+91 90915 01313 , +91 90916 01313

punjabbanni@gmail.com
punjabbani@yahoo.com

ਖਰੀਦੇ ਝੋਨੇ ਦੀ ਮੰਡੀਆਂ 'ਚੋਂ ਚੁਕਾਈ 'ਚ ਪਟਿਆਲਾ ਜ਼ਿਲ੍ਹਾ ਪੰਜਾਬ ਭਰ 'ਚ ਮੋਹਰੀ

ਖਰੀਦੇ ਝੋਨੇ ਦੀ ਮੰਡੀਆਂ 'ਚੋਂ ਚੁਕਾਈ 'ਚ ਪਟਿਆਲਾ ਜ਼ਿਲ੍ਹਾ ਪੰਜਾਬ ਭਰ 'ਚ ਮੋਹਰੀ

ਖਰੀਦੇ ਝੋਨੇ ਦੀ ਮੰਡੀਆਂ ‘ਚੋਂ ਚੁਕਾਈ ‘ਚ ਪਟਿਆਲਾ ਜ਼ਿਲ੍ਹਾ ਪੰਜਾਬ ਭਰ ‘ਚ ਮੋਹਰੀ
-50 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਲਿਫ਼ਟਿੰਗ ਹੋਣ ਲੱਗੀ ਰੋਜ਼ਾਨਾ-ਡਾ. ਪ੍ਰੀਤੀ ਯਾਦਵ
ਪਟਿਆਲਾ, 29 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਲਿਫਟਿੰਗ ਦੀ ਕੋਈ ਦਿਕਤ ਨਹੀਂ ਰਹੀ ਅਤੇ ਮੰਡੀਆਂ ਵਿੱਚ ਕਿਸਾਨਾਂ ਦੇ ਖਰੀਦੇ ਝੋਨੇ ਦੀ ਨਾਲੋ-ਨਾਲ ਚੁਕਾਈ ਹੋ ਰਹੀ ਹੈ ਅਤੇ ਇਸ ‘ਚ ਪਟਿਆਲਾ ਜ਼ਿਲ੍ਹਾ ਸੂਬੇ ਭਰ ਦੀਆਂ ਮੰਡੀਆਂ ‘ਚੋਂ ਮੋਹਰੀ ਹੈ । ਡਿਪਟੀ ਕਮਿਸ਼ਨਰ, ਜੋ ਕਿ ਰੋਜ਼ਾਨਾ ਹੀ ਮੰਡੀਆਂ ‘ਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਜਾਇਜ਼ਾ ਲੈਂਦੇ ਹਨ, ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਇੱਕ ਬੈਠਕ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਖਰੀਦ ਕੀਤੀ ਜਾ ਰਹੀ ਝੋਨੇ ਦੀ ਫ਼ਸਲ ਦੀ ਲਿਫਟਿੰਗ ‘ਚ ਤੇਜੀ ਆਈ ਹੈ ਅਤੇ ਮਿਥੇ ਟੀਚੇ ਮੁਤਾਬਕ ਹੁਣ 50 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਚੁਕਾਈ ਕਰਵਾਈ ਜਾ ਰਹੀ ਹੈ । ਉਨ੍ਹਾਂ ਨੇ ਅੱਜ ਮੁੜ ਤੋਂ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਸ ਬਾਬਤ ਸਖ਼ਤ ਹਦਾਇਤ ਕੀਤੀ ਹੈ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਉਨ੍ਹਾਂ ਦਾ ਟੀਚਾ ਹੈ ਕਿ ਆਉਂਦੇ ਇੱਕ-ਦੋ ਦਿਨਾਂ ਵਿੱਚ ਲਿਫ਼ਟਿੰਗ ‘ਚ ਤੇਜੀ ਲਿਆ ਕੇ ਮੰਡੀਆਂ ਖਾਲੀ ਕਰਵਾਈਆਂ ਜਾਣ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਾ ਆਵੇ । ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੱਕ 3 ਲੱਖ 35 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਦੀ ਚੁਕਾਈ ਹੋ ਚੁੱਕੀ ਹੈ । ਕੁਲ ਆਮਦ ਕਰੀਬ 7 ਲੱਖ ਮੀਟ੍ਰਿਕ ਟਨ ਦੀ ਹੈ, ਇਸ ਵਿੱਚੋਂ ਹੁਣ ਤੱਕ 6.60 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਦੀ 100 ਫੀਸਦੀ ਅਦਾਇਗੀ ਵੀ ਹੋ ਚੁੱਕੀ ਹੈ ।

Advertisement
Advertisement
Advertisement
Advertisement
Scroll to Top