Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:36 pm

+91 90915 01313 , +91 90916 01313

punjabbanni@gmail.com
punjabbani@yahoo.com

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 30 ਅਕਤੂਬਰ : ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ । ਗਵਰਨਰ ਹਾਊਸ ਵਿੱਚ ਸ੍ਰੀ ਕਟਾਰੀਆ ਅਤੇ ਸ੍ਰੀਮਤੀ ਅਨੀਤਾ ਕਟਾਰੀਆ ਵਲੋਂ ਸਪੀਕਰ ਸੰਧਵਾਂ ਅਤੇ ਮੈਡਮ ਗੁਰਪ੍ਰੀਤ ਕੌਰ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ । ਰਸਮੀ ਗੱਲਬਾਤ ਦੌਰਾਨ ਸਪੀਕਰ ਸੰਧਵਾਂ ਨੇ ਦੱਸਿਆ ਕਿ ਭਾਵੇਂ ਦੀਵਾਲੀ ਦਾ ਸ਼ੁੱਭ ਦਿਹਾੜਾ ਸਾਰੇ ਧਰਮਾਂ ਦੇ ਲੋਕ ਸਾਂਝਾ ਤਿਉਹਾਰ ਹੋਣ ਕਰਕੇ ਗਰਮਜੋਸ਼ੀ ਨਾਲ ਮਨਾਉਂਦੇ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਆਈ ਹੈ, ਜਿਸ ਕਰਕੇ ਲੋਕਾਂ ਵਿੱਚ ਆਤਿਸ਼ਬਾਜੀ ਅਤੇ ਪਟਾਕਿਆਂ ਤੋਂ ਜਿਆਦਾ ਬੂਟੇ ਲਾਉਣ, ਉਹਨਾਂ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਰੁਝਾਨ ਵਧਿਆ ਹੈ । ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਕੂਲਾਂ, ਕਾਲਜਾਂ ਅਤੇ ਹੋਰ ਵੱਖ ਵੱਖ ਸਰਕਾਰੀ ਅਦਾਰਿਆਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ । ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਪੀਕਰ ਸੰਧਵਾਂ ਦੀ ਉਪਰੋਕਤ ਸੋਚ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਪ੍ਰਦੂਸ਼ਣ ਰੋਕਣ ਲਈ ਐਨ. ਜੀ. ਟੀ. ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵੀ ਸਖਤੀ ਕੀਤੀ ਜਾ ਰਹੀ ਹੈ । ਦੋਨੋਂ ਪਰਿਵਾਰਾਂ ਵੱਲੋਂ ਇਸ ਮੌਕੇ ਰਸਮੀ ਗੱਲਬਾਤ ਵੀ ਕੀਤੀ ਗਈ ਅਤੇ ਹੋਰ ਵੀ ਕਈ ਗੈਰ ਰਸਮੀ ਤੌਰ ਤੇ ਚਰਚਾਵਾਂ ਵੀ ਹੋਈਆਂ ।

Advertisement
Advertisement
Advertisement
Advertisement
Scroll to Top